ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਟ ਮੰਤਰੀ ਦੀ ਅਚਾਨਕ ਤਬੀਅਤ ਵਿਗੜੀ
ਮੀਡੀਆ ਨਾਲ ਗੱਲਬਾਤ ਕਰਦੇ ਅਚਾਨਕ ਤਬੀਅਤ ਵਿਗੜਨ ਕਾਰਨ ਲਿਜਾਇਆ ਗਿਆ ਹਸਪਤਾਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਤਬੀਅਤ ਵਿਗੜ ਗਈ। ਇਹ ਘਟਨਾ ਬਠਿੰਡਾ ਵਿਖੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਹੋਈ ਜਦੋਂ ਉਹ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਸਾਮ੍ਹਣੇ ਆ ਰਹੀ ਜਾਣਕਾਰੀ ਅਨੁਸਾਰ, ਮਲੂਕਾ ਮੀਡੀਆ ਨੂੰ ਸਵਾਲਾਂ ਦੇ ਜਵਾਬ ਦੇ ਰਹੇ ਸਨ ਕਿ ਓਹਨਾਂ ਨੂੰ ਅਚਾਨਕ ਚੱਕਰ ਆਏ ਅਤੇ ਉਹ ਬੇਹੋਸ਼ ਹੋ ਗਏ। ਇਸ ਘਟਨਾ ਤੋਂ ਬਾਅਦ ਉਥੇ ਮੌਜੂਦ ਵਰਕਰਾਂ ਨੇ ਉਨ੍ਹਾਂ ਨੂੰ ਤੁਰੰਤ ਗੱਡੀ ਵਿੱਚ ਬਿਠਾ ਕੇ ਹਸਪਤਾਲ ਵੱਲ ਰਵਾਨਾ ਕੀਤਾ।
ਮਲੂਕਾ ਬਠਿੰਡਾ ਵਿੱਚ ਕਿਸੇ ਮੁੱਦੇ ਨੂੰ ਲੈ ਕੇ ਚੱਲ ਰਹੇ ਧਰਨੇ ਵਿੱਚ ਸ਼ਾਮਿਲ ਹੋਣ ਆਏ ਸਨ। ਉਨ੍ਹਾਂ ਦੀ ਤਬੀਅਤ ਕਿਉਂ ਵਿਗੜੀ, ਇਹ ਦੇਖਣ ਵਾਲੀ ਗੱਲ ਰਹੇਗੀ। ਹਾਲੇ ਤੱਕ ਉਨ੍ਹਾਂ ਦੀ ਸਿਹਤ ਸਬੰਧੀ ਅਧਿਕਾਰਕ ਅੱਪਡੇਟ ਨਹੀਂ ਮਿਲੀ।