Homeਸਰਕਾਰੀ ਖ਼ਬਰਾਂਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ ਐਸ.ਸੀ...

 ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ ਐਸ.ਸੀ ਕਮਿਸ਼ਨ ਨੂੰ ਰਿਪੋਰਟ ਪੇਸ਼

WhatsApp Group Join Now
WhatsApp Channel Join Now

ਚੰਡੀਗੜ੍ਹ : ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ  3 ਜੁਲਾਈ 2026  ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਜਿਸ ਤੇ ਅਮਲ ਕਰਦਿਆਂ ਸਕੱਤਰ ਸਕੂਲ ਸਿੱਖਿਆ ਵਿਭਾਗ ਸ੍ਰੀਮਤੀ ਸੋਨਾਲੀ ਗਿਰਿ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਉਨ੍ਹਾਂ ਇਸ ਭਰਤੀ ਪ੍ਰਕਿਰਿਆ ਦੌਰਾਨ ਅਨੂਸੂਚਿਤ ਜਾਤੀਆਂ ਨਾਲ ਸਬੰਧਤ ਉਮੀਦਵਾਰ ਲਈ ਅਸਾਮੀਆਂ ਨਾ ਹੋਣ ਸਬੰਧੀ ਦਸਤਾਵੇਜ਼ ਪੇਸ਼ ਕੀਤੇ ਜਿਸ ਸਬੰਧੀ ਕਮਿਸ਼ਨ ਵਲੋਂ 72 ਘੰਟੇ ਵਿਚ ਇਨ੍ਹਾਂ ਦਸਤਾਵੇਜ਼ਾਂ ਦਾ ਅਧਿਐਨ ਕਰਕੇ ਯੋਗ ਹੁਕਮ ਜਾਰੀ ਕੀਤੇ ਜਾਣਗੇ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle