ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹੋਣ ਵਾਲੀ ਸੁਣਵਾਈ ਅੱਜ ਫੇਰ ਲਟਕ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 6 ਅਗਸਤ, ਬੁੱਧਵਾਰ ਨੂੰ ਹੋਵੇਗੀ। ਮਜੀਠੀਆ ਇਸ ਸਮੇਂ ਨਸ਼ਾ ਮਾਮਲੇ ‘ਚ ਨਾਭਾ ਜੇਲ੍ਹ ‘ਚ ਬੰਦ ਹਨ।
ਪਿੱਛਲੇ ਦਿਨੀ ਬਿਕਰਮ ਮਜੀਠੀਆ ਦੀ ਬੈਰਕ ਬਦਲਣ ਨੂੰ ਲੈ ਕੇ ਵੀ ਅਦਾਲਤ ‘ਚ ਸੁਣਵਾਈ ਹੋਣੀ ਹੈ। ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਪਾਰਟੀ ਆਗੂਆਂ ਨੂੰ ਮਜੀਠੀਆ ਨਾਲ ਜੇਲ੍ਹ ‘ਚ ਮੁਲਾਕਾਤ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਅਤੇ ਹੋਰ ਆਗੂ ਵੀ ਜੇਲ੍ਹ ਪਹੁੰਚੇ, ਪਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਹੀਂ ਮਿਲੀ। ਅਕਾਲੀ ਦਲ ਨੇ ਇਸ ਕਾਰਵਾਈ ਨੂੰ ਤਨਾਅਪੂਰਣ ਤੇ ਗੈਰਲਾਜ਼ਮੀ ਦੱਸਦਿਆਂ ਵਿਰੋਧ ਜਤਾਇਆ ਹੈ।
ਮਾਮਲਾ ਹੁਣ ਸਿਰਫ ਜ਼ਮਾਨਤ ਦੀ ਸੁਣਵਾਈ ਤੱਕ ਸੀਮਤ ਨਹੀਂ, ਸਗੋਂ ਮੁਲਾਕਾਤ ‘ਤੇ ਰੋਕ ਅਤੇ ਬੈਰਕ ਬਦਲੀ ਨੂੰ ਲੈ ਕੇ ਵੀ ਚਰਚਾ ਦਾ ਕੇਂਦਰ ਬਣ ਗਿਆ ਹੈ।