Homeਸਰਕਾਰੀ ਖ਼ਬਰਾਂਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ.ਐਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ  ਪੇਸ਼ ਕਰਨ ਬਦਲੇ ਉਸ ਤੋਂ 10,000 ਰੁਪਏ ਰਿਸ਼ਵਤ ਮੰਗੀ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਮੁਲਜ਼ਮ ਏ.ਐਸ.ਆਈ. ਨੂੰ 3,000 ਰੁਪਏ ਪਹਿਲਾਂ ਹੀ ਦੇ ਚੁੱਕਾ ਸੀ ਅਤੇ ਬਾਕੀ ਰਹਿੰਦੇ 7,000 ਰੁਪਏ ਜਲਦੀ ਦੇਣ ਦਾ ਵਾਅਦਾ ਕੀਤਾ ਸੀ।

ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle