ਚੰਡੀਗੜ੍ਹ :- ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਦੇ ਵੱਧਦੇ ਖ਼ਤਰੇ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਸਪਸ਼ਟ ਦਿਸ਼ਾ-ਨਿਰਦੇਸ਼ਾਂ ਅਧੀਨ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਐਲਾਨੀਆਂ ਗਈਆਂ ਹਨ।
ਮਾਪਿਆਂ ਤੇ ਵਿਦਿਆਰਥੀਆਂ ਨੂੰ ਸੁਰੱਖਿਆ ਲਈ ਸਚੇਤ ਕੀਤਾ ਗਿਆ
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ (ਐਕਸ) ਤੇ ਪੋਸਟ ਰਾਹੀਂ ਕਿਹਾ, ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪੈ ਰਹੀ ਮੁਸਲਾਧਾਰ ਬਾਰਿਸ਼, ਹੜ੍ਹ ਅਤੇ ਵਧਦੇ ਪਾਣੀ ਦੇ ਕਾਰਨ ਬੱਚਿਆਂ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ।
ਹੜ੍ਹ ਦੀ ਗੰਭੀਰ ਸਥਿਤੀ ਜਾਰੀ
ਇਸ ਵੇਲੇ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਦੀ ਚਪੇਟ ਵਿੱਚ ਹਨ। ਪਿੰਡਾਂ ਤੋਂ ਸ਼ਹਿਰਾਂ ਤੱਕ ਪਾਣੀ ਘਰਾਂ, ਸੜਕਾਂ ਅਤੇ ਖੇਤਾਂ ਵਿੱਚ ਦਾਖ਼ਲ ਹੋ ਚੁੱਕਾ ਹੈ। ਰਾਹਤ ਅਤੇ ਬਚਾਵ ਲਈ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ., ਫੌਜ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਤੈਨਾਤ ਹਨ। ਬਹੁਤ ਸਾਰੇ ਇਲਾਕਿਆਂ ਵਿੱਚ ਸਥਾਨਕ ਪ੍ਰਸ਼ਾਸਨ ਵੱਲੋਂ ਬੱਚਿਆਂ ਅਤੇ ਬਜ਼ੁਰਗਾਂ ਨੂੰ ਸੁਰੱਖਿਅਤ ਥਾਵਾਂ ਤੇ ਭੇਜਿਆ ਜਾ ਰਿਹਾ ਹੈ।