ਅੰਮ੍ਰਿਤਸਰ :- ਪੰਜਾਬ ‘ਚ ਹੜ੍ਹਾਂ ਦੀ ਮਾਰ ਵਿਚਾਲੇ ਬਿਆਸ ਦਰਿਆ ਹੁਣ ਤਬਾਹੀ ਵੱਲ ਵੱਧ ਰਿਹਾ ਹੈ, ਜਿੱਥੇ ਸਵੇਰ ਤੋਂ ਹੀ ਖਤਰਾ ਬਣਿਆ ਹੋਇਆ ਸੀ ਹੁਣ ਸਿਰਫ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਅੱਧਾ ਫੁੱਟ ਦੂਰ ਹੈ, ਹਾਲਾਤ ਕਾਫੀ ਨਾਜ਼ੁਕ ਬਣੇ ਦਿੰੜੇ ਹਨ।
ਅੱਜ ਸਵੇਰੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕਰਕੇ ਨੀਵੇਂ ਇਲਾਕਿਆਂ ਦੇ ਰਹਿਣ ਵਾਲਿਆਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਗਿਆ ਸੀ। ਨਾਲ ਹੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਦਰਿਆ ਵਿੱਚ ਪਾਣੀ ਦਾ ਪੱਧਰ 2.35 ਲੱਖ ਕਿਊਸਿਕ ਤੱਕ ਪਹੁੰਚ ਗਿਆ ਹੈ, ਜਿਹੜਾ ਕੀਂ ਹੁਣ ਹੋਰ ਵਧ ਗਿਆ ਹੈ।
ਕਪੂਰਥਲਾ ਵਿੱਚ ਰੈੱਡ ਅਲਰਟ ਜਾਰੀ
ਮੌਸਮ ਵਿਭਾਗ ਨੇ ਕਪੂਰਥਲਾ ਜ਼ਿਲ੍ਹੇ ਲਈ ਭਾਰੀ ਬਾਰਿਸ਼ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਭਾਰੀ ਬਾਰਿਸ਼ ਦੇ ਚਲਦਿਆਂ ਬਿਆਸ ਦਰਿਆ ਵਿੱਚ ਪਾਣੀ ਲਗਾਤਾਰ ਵੱਧ ਰਿਹਾ ਹੈ ਅਤੇ ਨੀਵੇਂ ਇਲਾਕਿਆਂ ‘ਚ ਹੜ੍ਹ ਦਾ ਖਤਰਾ ਹੋਰ ਵੱਧ ਗਿਆ ਹੈ।
ਫੌਜ ਅਤੇ SDRF ਦੀਆਂ ਟੀਮਾਂ ਮੁਹਿੰਮ ‘ਤੇ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਜਾਨ ਬਚਾਉਣਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ। ਫੌਜ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਦੀਆਂ ਟੀਮਾਂ ਲਗਾਤਾਰ ਬਚਾਵ ਕਾਰਜ ਵਿੱਚ ਜੁਟੀਆਂ ਹੋਈਆਂ ਹਨ।
ਹੈਲਪਲਾਈਨ ਨੰਬਰ ਜਾਰੀ
ਪ੍ਰਸ਼ਾਸਨ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਕਿਸੇ ਵੀ ਐਮਰਜੈਂਸੀ ਵਿੱਚ ਕੰਟਰੋਲ ਰੂਮ ਨਾਲ ਸੰਪਰਕ ਕੀਤਾ ਜਾਵੇ। ਜ਼ਿਲ੍ਹਾ ਕੰਟਰੋਲ ਰੂਮ ਦੇ ਨੰਬਰ 62800-49331, 01822-231990 ਅਤੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਹੜ੍ਹ ਕੰਟਰੋਲ ਰੂਮ ਨੰਬਰ 01828-222169 ‘ਤੇ 24 ਘੰਟੇ ਸਹਾਇਤਾ ਉਪਲਬਧ ਹੈ।