ਹਰਿਆਣਾ :- ਹਰਿਆਣਾ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਵਿੱਚ ਹੋਵੇਗੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਣ ਵਾਲੀ ਇਸ ਬੈਠਕ ਵਿੱਚ ਸੂਬੇ ਨਾਲ ਜੁੜੇ ਕਈ ਮਹੱਤਵਪੂਰਨ ਮਾਮਲਿਆਂ ‘ਤੇ ਵਿਚਾਰ ਕੀਤਾ ਜਾਵੇਗਾ। ਸਰਕਾਰੀ ਸੂਤਰਾਂ ਅਨੁਸਾਰ ਵਿਕਾਸ ਪ੍ਰੋਜੈਕਟਾਂ, ਲੋਕ ਭਲਾਈ ਨਾਲ ਸੰਬੰਧਿਤ ਯੋਜਨਾਵਾਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਨੀਤੀਆਂ ਨਾਲ ਜੁੜੇ ਪ੍ਰਸਤਾਵ ਕੈਬਨਿਟ ਅੱਗੇ ਰੱਖੇ ਜਾ ਸਕਦੇ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨਿਕ ਸੁਧਾਰਾਂ ਅਤੇ ਨਵੇਂ ਫ਼ੈਸਲਿਆਂ ‘ਤੇ ਵੀ ਮੋਹਰ ਲੱਗਣ ਦੀ ਸੰਭਾਵਨਾ ਹੈ। ਸੂਬੇ ਦੇ ਲੋਕਾਂ ਅਤੇ ਪ੍ਰਸ਼ਾਸਨਿਕ ਹਲਕਿਆਂ ਦੀ ਨਜ਼ਰ ਇਸ ਮੀਟਿੰਗ ਦੇ ਨਤੀਜਿਆਂ ‘ਤੇ ਟਿਕੀ ਹੋਈ ਹੈ।

