ਚੰਡੀਗੜ੍ਹ :- ਪੰਜਾਬ ਵਿੱਚ ਮੌਸਮ ਨੇ ਮੁੜ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਰਾਤ ਲਈ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਪੇਸ਼ਗੋਈ ਕਰਦਿਆਂ 9 ਜ਼ਿਲ੍ਹਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਹੈ। ਚਿਤਾਵਨੀ ਮੁਤਾਬਕ, ਇਸ ਦੌਰਾਨ ਤੇਜ਼ ਹਵਾਵਾਂ ਦੇ ਚੱਲਣ ਦੀ ਵੀ ਸੰਭਾਵਨਾ ਹੈ ਜਿਸ ਕਾਰਨ ਨੀਵੀਆਂ ਥਾਵਾਂ ’ਤੇ ਪਾਣੀ ਭਰਨ ਅਤੇ ਆਵਾਜਾਈ ਪ੍ਰਭਾਵਿਤ ਹੋਣ ਦਾ ਖ਼ਤਰਾ ਹੈ।
ਅਲਰਟ ਜਾਰੀ ਕੀਤੇ ਗਏ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਪਟਿਆਲਾ, ਸੰਗਰੂਰ, ਰੂਪਨਗਰ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗੈਰਜ਼ਰੂਰੀ ਯਾਤਰਾ ਤੋਂ ਪਰਹੇਜ਼ ਕਰਨ, ਪਾਣੀ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਅਤੇ ਸੁਰੱਖਿਆ ਹਦਾਇਤਾਂ ਦੀ ਪਾਲਣਾ ਕਰਨ।