ਚੰਡੀਗੜ੍ਹ :- ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਜਾਰੀ ਹੈ। ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸਮੇਤ 9 ਜ਼ਿਲ੍ਹੇ ਪ੍ਰਭਾਵਿਤ ਹਨ। ਸਰਕਾਰੀ ਅੰਕੜਿਆਂ ਮੁਤਾਬਕ ਹੁਣ ਤੱਕ 1312 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋ ਚੁੱਕੇ ਹਨ। ਪੰਜਾਬ, ਜੰਮੂ-ਕਸ਼ਮੀਰ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਦੇ ਚਲਦੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਪਹਾੜਾਂ ਵਿੱਚ ਮੀਂਹ ਜਾਰੀ ਰਿਹਾ ਤਾਂ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦਾ ਪਾਣੀ ਹੋਰ ਨੁਕਸਾਨ ਕਰ ਸਕਦਾ ਹੈ।