Homeਸਰਕਾਰੀ ਖ਼ਬਰਾਂਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਹਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ

ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਹਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ

WhatsApp Group Join Now
WhatsApp Channel Join Now

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕੀਤੀ।

ਇਸ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਵਧੀਕ ਸਕੱਤਰ ਲਤੀਫ ਅਹਿਮਦ ਅਤੇ ਡਾਇਰੈਕਟਰ ਮਨੀਸ਼ ਕੁਮਾਰ ਵੱਲੋਂ ਵਿਭਾਗ ਦੇ ਪ੍ਰਸ਼ਾਸਨਿਕ ਮਾਮਲਿਆਂ, ਬਜਟ, ਕਿਸਾਨ ਪੱਖੀ ਸਬਸਿਡੀ ਸਕੀਮਾਂ, ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਵਿਸਥਾਰ ਨਾਲ ਬਾਗਬਾਨੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਬਾਗਬਾਨੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਯੋਗ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤਰੀ ਪੱਧਰ ‘ਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਹੋਣ ਅਤੇ ਵੱਧ ਤੋਂ ਵੱਧ ਕਿਸਾਨ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle