ਨਵੀਂ ਦਿੱਲੀ :- ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਦਾ ਦੌਰ ਜਾਰੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ-ਐਨਸੀਆਰ ਵਿੱਚ 2 ਸਤੰਬਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਦਿਨ ਦੌਰਾਨ ਕੁਝ ਥਾਵਾਂ ‘ਤੇ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। 3 ਸਤੰਬਰ ਨੂੰ ਗਰਜ-ਚਮਕ ਨਾਲ ਮੀਂਹ ਹੋ ਸਕਦਾ ਹੈ, ਜਦਕਿ 4 ਤੋਂ 7 ਸਤੰਬਰ ਤੱਕ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।