ਲੁਧਿਆਣਾ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ਦੌਰਾਨ ਕਿਦਵਈ ਨਗਰ ਅਤੇ ਮਿਲਰਗੰਜ-ਢੋਲੇਵਾਲ ਵਿਖੇ ਤਿਆਰ ਕੀਤੇ ਗਏ ਦੋ ਸਕੂਲ ਆਫ਼ ਐਮੀਨੈਂਸ ਦਾ ਰਸਮੀ ਉਦਘਾਟਨ ਕਰਨਗੇ। ਇਨ੍ਹਾਂ ਸਕੂਲਾਂ ਦੇ ਉਦਘਾਟਨ ਦਾ ਪ੍ਰੋਗਰਾਮ ਮੁੱਖ ਮੰਤਰੀ ਦੇ ਵਿਅਸਤ ਰੁਝੇਵਿਆਂ ਕਾਰਨ ਪਹਿਲਾਂ ਕਈ ਵਾਰ ਟਲ ਚੁੱਕਾ ਸੀ। ਹੁਣ ਵਿਦਿਆਰਥੀਆਂ ਨੂੰ ਆਧੁਨਿਕ ਬੁਨਿਆਦੀ ਢਾਂਚੇ, ਸਮਾਰਟ ਕਲਾਸਰੂਮ, ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਹੋਰ ਨਵੀਆਂ ਸਿੱਖਿਆ ਸਹੂਲਤਾਂ ਨਾਲ ਲੈਸ ਕੈਂਪਸਾਂ ਵਿੱਚ ਪੜ੍ਹਾਈ ਦਾ ਮੌਕਾ ਮਿਲੇਗਾ। ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਸੰਸਥਾਵਾਂ ਰਾਹੀਂ ਸਰਕਾਰੀ ਸਕੂਲੀ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

