Homeਪੰਜਾਬਅੰਮ੍ਰਿਤਸਰਡਾਕ ਮੁਲਾਜ਼ਮਾਂ ਦਾ 5 ਅਗਸਤ ਨੂੰ ਦੇਸ਼-ਵਿਆਪੀ ਹੜਤਾਲ ਦਾ ਐਲਾਨ, 18 ਤੋਂ...

ਡਾਕ ਮੁਲਾਜ਼ਮਾਂ ਦਾ 5 ਅਗਸਤ ਨੂੰ ਦੇਸ਼-ਵਿਆਪੀ ਹੜਤਾਲ ਦਾ ਐਲਾਨ, 18 ਤੋਂ ਅਣਮਿੱਥੇ ਸਮੇਂ ਲਈ ਕੰਮ ਬੰਦ ਕਰਨ ਦੀ ਚੇਤਾਵਨੀ

WhatsApp Group Join Now
WhatsApp Channel Join Now

ਅੰਮ੍ਰਿਤਸਰ :- ਭਾਰਤੀ ਪੋਸਟਲ ਇੰਪਲਾਈਜ਼ ਫੈਡਰੇਸ਼ਨ ਨੇ ਡਾਕ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਮੁਲਾਜ਼ਮਾਂ ਉੱਤੇ ਬੇਲੋੜਾ ਦਬਾਅ ਬਣਾਉਣ ਅਤੇ ਸ਼ੋਸ਼ਣ ਕਰਨ ਦੇ ਦੋਸ਼ ਲਗਾਉਂਦਿਆਂ 5 ਅਗਸਤ ਨੂੰ ਦੇਸ਼ ਭਰ ਦੇ ਡਾਕਘਰਾਂ ਵਿੱਚ ਇੱਕ ਦਿਨ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਲ ਦੀ ਭਾਰਤੀ ਪੋਸਟਲ ਇੰਪਲਾਈਜ਼ ਐਸੋਸੀਏਸ਼ਨ ਨੇ ਅੰਮ੍ਰਿਤਸਰ ਸਥਿਤ ਸਰਕਲ ਹੈੱਡਕੁਆਰਟਰ ’ਚ ਬੈਠਕ ਕੀਤੀ। ਬੈਠਕ ਦੀ ਪ੍ਰਧਾਨਗੀ ਡਵੀਜ਼ਨ ਸਕੱਤਰ ਭੂਪਿੰਦਰ ਸਿੰਘ ਨੇ ਕੀਤੀ।

ਫੈਡਰੇਸ਼ਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ 18 ਅਗਸਤ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਅੰਮ੍ਰਿਤਸਰ ਵਿਖੇ ਪੰਜਾਬ ਸਰਕਲ ਦੀ ਬੈਠਕ ਦੌਰਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਤੇ ਟੀਚੇ ਪੂਰੇ ਕਰਨ ਦਾ ਵਧਦਾ ਦਬਾਅ ਉਨ੍ਹਾਂ ਨੂੰ ਮਾਨਸਿਕ ਤਣਾਅ ਵੱਲ ਧੱਕ ਰਿਹਾ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle