ਜਲੰਧਰ :- ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ ਪਿੰਡ ਨੌਗਾਜ਼ਾ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਣਗੇ। ਇਸ ਮੌਕੇ ਜਲੰਧਰ ਨਾਲ ਸਬੰਧਤ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੇਗੀ। ਸਮਾਗਮ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਬੱਲਾਂ ਤੋਂ ਨੌਗਾਜ਼ਾ ਤੱਕ ਨੋ ਫਲਾਈ ਜ਼ੋਨ
ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਪਿੰਡ ਬੱਲਾਂ ਦੇ ਲੈਂਡਿੰਗ ਪੁਆਇੰਟ ਦੇ ਆਲੇ-ਦੁਆਲੇ ਦਾ ਇਲਾਕਾ, ਬੱਲਾਂ ਤੋਂ ਨੌਗਾਜ਼ਾ ਤੱਕ ਦਾ ਰਸਤਾ ਅਤੇ ਸਮਾਗਮ ਵਾਲੀ ਥਾਂ ਨੋ ਫਲਾਈ ਜ਼ੋਨ ਐਲਾਨੀ ਗਈ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੇ ਦੌਰੇ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ।

