ਸੰਗਰੂਰ :- ਕੇਂਦਰੀ ਗ੍ਰਹਿ ਵਿਭਾਗ ਵੱਲੋਂ ਆਜ਼ਾਦੀ ਦਿਹਾੜੇ ਦੇ ਮੌਕੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਦਿੱਤੇ ਜਾਣ ਵਾਲੇ ਰਾਸ਼ਟਰਪਤੀ ਮੈਡਲਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਨਾਲ ਸਬੰਧਤ ਕੁੱਲ 12 ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਇਸ ਵਾਰ ਇਸ ਸਨਮਾਨ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ ਆਈ.ਜੀ. ਪੱਧਰ ਦੇ ਦੋ ਅਧਿਕਾਰੀ ਵੀ ਸ਼ਾਮਿਲ ਹਨ।
ਸੰਗਰੂਰ ਦੇ ਐਸ.ਪੀ. ਨਵਰੀਤ ਸਿੰਘ ਵਿਰਕ ਦਾ ਨਾਂਅ ਵੀ ਸ਼ਾਮਿਲ
ਪੰਜਾਬ ਦੀ ਸੂਚੀ ਵਿੱਚ ਸੰਗਰੂਰ ਪੁਲਿਸ ਲਈ ਵੀ ਮਾਣ ਵਾਲੀ ਗੱਲ ਸਾਹਮਣੇ ਆਈ ਹੈ। ਸੰਗਰੂਰ ਵਿਖੇ ਐਸ.ਪੀ. (ਪੀ.ਬੀ.ਆਈ.) ਵਜੋਂ ਸੇਵਾਵਾਂ ਨਿਭਾਅ ਰਹੇ ਨਵਰੀਤ ਸਿੰਘ ਵਿਰਕ ਨੂੰ ਰਾਸ਼ਟਰਪਤੀ ਮੈਡਲ ਲਈ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਂਅ ਦੇ ਸ਼ਾਮਿਲ ਹੋਣ ਨਾਲ ਸੰਗਰੂਰ ਪੁਲਿਸ ਅਤੇ ਜ਼ਿਲ੍ਹੇ ਵਿੱਚ ਖੁਸ਼ੀ ਦਾ ਮਾਹੌਲ ਹੈ।
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਮਿਲੇਗਾ ਸਨਮਾਨ
ਜਾਰੀ ਕੀਤੀ ਸੂਚੀ ਵਿੱਚ ਪੰਜਾਬ ਪੁਲਿਸ ਦੇ ਵੱਖ-ਵੱਖ ਪੱਧਰਾਂ ’ਤੇ ਸੇਵਾਵਾਂ ਨਿਭਾਅ ਰਹੇ ਕੁੱਲ 12 ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਰਾਸ਼ਟਰਪਤੀ ਮੈਡਲ ਲਈ ਚੁਣਿਆ ਗਿਆ ਹੈ। ਆਜ਼ਾਦੀ ਦਿਹਾੜੇ ਮੌਕੇ ਪੁਲਿਸ ਸੇਵਾਵਾਂ ਵਿੱਚ ਯੋਗਦਾਨ ਲਈ ਦਿੱਤਾ ਜਾਣ ਵਾਲਾ ਇਹ ਸਨਮਾਨ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਵਾਲਾ ਹੈ।

