ਕੋਲਕਾਤਾ :- ਮੱਧ ਕੋਲਕਾਤਾ ਦੀ ਮਿਰਜ਼ਾ ਗਾਲਿਬ ਸਟਰੀਟ ’ਤੇ ਬੁੱਧਵਾਰ ਸਵੇਰੇ ਇੱਕ ਹੋਟਲ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਹਫ਼ੜਾ-ਦਫ਼ੜੀ ਮਚ ਗਈ। ਅੱਗ ਦੀ ਲਪੇਟ ਵਿੱਚ ਆਉਣ ਕਾਰਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖਮੀ ਹੋਏ ਹਨ। ਪੁਲਸ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ।
ਪੰਜ ਫਾਇਰ ਟੈਂਡਰਾਂ ਨੇ ਸੰਭਾਲਿਆ ਮੋਰਚਾ
ਹੋਟਲ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ। ਅੱਗ ’ਤੇ ਕਾਬੂ ਪਾਉਣ ਲਈ ਪੰਜ ਫਾਇਰ ਟੈਂਡਰ ਤਾਇਨਾਤ ਕੀਤੇ ਗਏ। ਫਾਇਰ ਕਰਮਚਾਰੀਆਂ ਨੇ ਅੱਗ ਬੁਝਾਉਣ ਦੇ ਨਾਲ-ਨਾਲ ਹੋਟਲ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਵੀ ਕਾਰਵਾਈ ਕੀਤੀ।
ਪੁਲਸ ਤੇ ਆਫ਼ਤ ਪ੍ਰਬੰਧਨ ਟੀਮਾਂ ਮੌਕੇ ਤੇ
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਕਰਮਚਾਰੀ ਵੀ ਮੌਕੇ ’ਤੇ ਪਹੁੰਚ ਗਏ। ਦੋਵਾਂ ਵਿਭਾਗਾਂ ਦੀਆਂ ਟੀਮਾਂ ਵੱਲੋਂ ਬਚਾਅ ਕਾਰਜ ਚਲਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਬਾਰੇ ਫਿਲਹਾਲ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

