ਬਠਿੰਡਾ :- ਬਠਿੰਡਾ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਮਹਿਰੋਂ ਨੂੰ ਬੁੱਧਵਾਰ ਨੂੰ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਹਸਪਤਾਲ ਲਿਆਂਦਾ ਗਿਆ। ਇਹ ਕਾਰਵਾਈ ਅਦਾਲਤ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਹਸਪਤਾਲ ਪਹੁੰਚਣ ਮਗਰੋਂ ਡਾਕਟਰਾਂ ਦੀ ਟੀਮ ਵੱਲੋਂ ਉਸ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ।
ਦੋਹਾਂ ਕਿਡਨੀਆਂ ਵਿੱਚ ਪੱਥਰੀ ਦੀ ਸ਼ਿਕਾਇਤ
ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਮਹਿਰੋਂ ਦੀਆਂ ਦੋਹਾਂ ਕਿਡਨੀਆਂ ਵਿੱਚ ਪੱਥਰੀ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਦੇ ਚਲਦਿਆਂ ਉਸ ਨੂੰ ਲੋੜੀਂਦੀ ਡਾਕਟਰੀ ਜਾਂਚ ਅਤੇ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ।
ਹਸਪਤਾਲ ਦੇ ਬਾਹਰ ਸੁਰੱਖਿਆ ਵਧਾਈ
ਅੰਮ੍ਰਿਤਪਾਲ ਮਹਿਰੋਂ ਦੇ ਹਸਪਤਾਲ ਪਹੁੰਚਣ ਤੋਂ ਬਾਅਦ ਪੁਲਿਸ ਵੱਲੋਂ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਫਿਲਹਾਲ ਡਾਕਟਰਾਂ ਵੱਲੋਂ ਉਸ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅਗਲੇ ਇਲਾਜ ਸਬੰਧੀ ਫ਼ੈਸਲਾ ਲਿਆ ਜਾਵੇਗਾ।

