ਚੰਡੀਗੜ੍ਹ :- ਪੰਜਾਬ ਦੇ ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਦੇ ਨਾਲ ਅੰਤਰਰਾਸ਼ਟਰੀ ਸੋਨ ਤਮਗਾ ਜੇਤੂ ਕੁਨਾਰ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।
ਪਾਰਟੀ ਦੀ ਜ਼ਿੰਮੇਵਾਰੀ ਪੂਰੀ ਲਗਨ ਨਾਲ ਨਿਭਾਉਣ ਦਾ ਭਰੋਸਾ
‘ਆਪ’ ਵਿੱਚ ਸ਼ਾਮਲ ਹੋਣ ਤੋਂ ਬਾਅਦ ਮਨਪ੍ਰੀਤ ਸਿੰਘ ਗੋਨੀ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਹ ਉਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣਗੇ।
ਭਾਰਤ ਲਈ ਖੇਡ ਚੁੱਕੇ ਹਨ ਗੋਨੀ
ਮਨਪ੍ਰੀਤ ਸਿੰਘ ਗੋਨੀ ਪੰਜਾਬ ਦੇ ਸਾਬਕਾ ਕ੍ਰਿਕਟਰ ਹਨ। ਉਹ ਭਾਰਤੀ ਟੀਮ ਵੱਲੋਂ ਦੋ ਇਕ ਰੋਜ਼ਾ ਅੰਤਰਰਾਸ਼ਟਰੀ ਮੈਚ ਖੇਡ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਲੰਮੇ ਸਮੇਂ ਤੱਕ ਪੰਜਾਬ ਲਈ ਪਹਿਲੀ ਸ਼੍ਰੇਣੀ ਕ੍ਰਿਕਟ ਵਿੱਚ ਵੀ ਆਪਣੀਆਂ ਸੇਵਾਵਾਂ ਦਿੱਤੀਆਂ।
ਆਈਪੀਐਲ ’ਚ ਵੀ ਦਿਖਾਇਆ ਸੀ ਹੁਨਰ
ਗੋਨੀ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਚੇਨਈ ਸੁਪਰ ਕਿੰਗਜ਼ ਸਮੇਤ ਕਈ ਟੀਮਾਂ ਦੀ ਨੁਮਾਇੰਦਗੀ ਕਰ ਚੁੱਕੇ ਹਨ। ਹੁਣ ਕ੍ਰਿਕਟ ਦੇ ਮੈਦਾਨ ਤੋਂ ਬਾਅਦ ਉਨ੍ਹਾਂ ਨੇ ਸਿਆਸਤ ਵਿੱਚ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਹੈ।

