Homeਸਰਕਾਰੀ ਖ਼ਬਰਾਂਪੰਜਾਬ ਸਰਕਾਰਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ...

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

WhatsApp Group Join Now
WhatsApp Channel Join Now

ਚੰਡੀਗੜ੍ਹ: ਰਾਜ ਸੂਚਨਾ ਕਮਿਸ਼ਨਰ,ਪੰਜਾਬ,  ਹਰਪ੍ਰੀਤ ਸੰਧੂ ਨੇ ਅੱਜ ਚੰਡੀਮੰਦਰ ਵਿਖੇ ਪੱਛਮੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ(ਜੀਓਸੀ), ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ, ਏਵੀਐਸਐਮ, ਐਸਐਮ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਅਮੀਰ ਫੌਜੀ ਵਿਰਾਸਤ ਅਤੇ ਸ਼ਾਨਾਮੱਤੇ ਇਤਿਹਾਸ ਬਾਰੇ ਸਾਰਥਕ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ, ਹਰਪ੍ਰੀਤ ਸੰਧੂ ਨੂੰ ਆਪਣੀ ਕਲਾਕਿਰਤ, ‘ਪੀਕੌਕ – ਦ ਗਲੋਰੀ ਆਫ਼ ਇੰਡੀਆ’, ਜੋ ਕਿ ਦੇਸ਼ ਦੇ ਸੱਭਿਆਚਾਰ ਦੇ ਮਾਣ ਦਾ ਪ੍ਰਤੀਕ ਹੈ, ਦੇ ਨਾਲ-ਨਾਲ ਆਪਣੀ ਕੌਫੀ ਟੇਬਲ ਕਿਤਾਬ ‘ਸੁਖਨਾ ਝੀਲ ਐਟ ਡਾਨ’ ਪੇਸ਼ ਕੀਤੀ, ਜੋ ਕਿ ਚੰਡੀਗੜ੍ਹ ਦੇ ਨਿਰਮਾਣ ਦੇ 75ਵੇਂ ਸਾਲ ਅਤੇ ਸ਼ਹਿਰ ਦੀ ਆਰਕੀਟੈਕਚਰਲ, ਸੱਭਿਆਚਾਰਕ ਅਤੇ ਕੁਦਰਤੀ ਵਿਰਾਸਤ ਦੇ ਜਸ਼ਨਾਂ ਨੂੰ  ਸਮਰਪਿਤ ਹੈ। ਉਨ੍ਹਾਂ ਨੇ ਆਪਣੇ ਖੋਜ ਪ੍ਰਕਾਸ਼ਨ, ‘ਵੀਟ ਫੀਲਡਜ਼ ਆਫ਼ ਪੰਜਾਬ – ਦ ਸਪਿਰਿਟ ਆਫ਼ ਵਿਸਾਖੀ’ ਵੀ ਪੇਸ਼ ਕੀਤੀ, ਜੋ ਕਿ ਪੰਜਾਬ ਦੀ ਖੇਤੀਬਾੜੀ ਵਿਰਾਸਤ ਦੇ ਦਸਤਾਵੇਜ਼ੀਕਰਨ ਅਤੇ ਇਸ ਧਰਤੀ ਅਤੇ ਇੱਥੋਂ ਦੇ ਲੋਕਾਂ ਨਾਲ ਭਾਰਤੀ ਫੌਜ ਦੇ ਅਟੁੱਟ ਰਿਸ਼ਤੇ ਨੂੰ ਮਾਨਤਾ ਦੇਣ ਲਈ ਇੱਕ ਅਹਿਮ ਯੋਗਦਾਨ ਦਾ ਪ੍ਰਤੀਕ ਹੈ।

ਇਹ ਵਿਚਾਰ-ਵਟਾਂਦਰਾ ਪੰਜਾਬ ਦੀ ਅਮੀਰ ਸੱਭਿਆਚਾਰਕ ਅਤੇ ਖੇਤੀ ਵਿਰਾਸਤ ਦੇ ਨਾਲ-ਨਾਲ ਭਾਰਤੀ ਫੌਜ ਦੀ ਸ਼ਾਨਾਮੱਤੀ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਸਾਂਝੀ ਵਚਨਬੱਧਤਾ ਸਪੱਸ਼ਟ ਸਬੂਤ ਹੈ। ਅਜਿਹੇ ਉਪਰਾਲਿਆਂ ਸਦਕਾ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਅਤੇ ਇਨ੍ਹਾਂ ਦੀ ਵਿਰਾਸਤ ਵਿਚਕਾਰ ਸਬੰਧ ਹੋਰ ਪਕੇਰੇ ਹੁੰਦੇ ਹਨ। ਪੱਛਮੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ-ਇਨ-ਚੀਫ਼, ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ, ਏਵੀਐਸਐਮ, ਐਸਐਮ, ਨੇ ਰਾਜ ਸੂਚਨਾ ਕਮਿਸ਼ਨਰ, ਪੰਜਾਬ, ਹਰਪ੍ਰੀਤ ਸੰਧੂ ਨੂੰ ਪੱਛਮੀ ਕਮਾਂਡ ਦਾ ਇਨਸਿਗਨੀਆ ਭੇਟ ਕਰਕੇ ਸਨਮਾਨਿਤ ਕੀਤਾ – ਜੋ ਕਿ ਭਾਰਤੀ ਫੌਜ ਦੀ ਬਹਾਦਰੀ, ਸੇਵਾ ਅਤੇ ਸਥਾਈ ਵਿਰਾਸਤ ਦਾ ਮਾਣਮੱਤਾ ਪ੍ਰਤੀਕ ਹੈ। ਭਾਰਤ ਦੀ ਅਮੀਰ ਫੌਜੀ ਵਿਰਾਸਤ ਨੂੰ ਸਮਰਪਿਤ ਇਸ  ਅਰਥਪੂਰਨ ਵਿਚਾਰ ਵਟਾਦਰੇ ਰਾਹੀਂ ਦੇਸ਼ ਦੀ ਵਿਲੱਖਣ ਹਥਿਆਰਬੰਦ ਫੌਜੀ ਰਿਵਾਇਤ ਨੂੰ ਸੁਰੱਖਿਅਤ ਰੱਖਣ ਅਤੇ ਸਨਮਾਨ ਦੇਣ ਦੀ ਸੁਹਿਰਦ ਕੋਸ਼ਿਸ਼ ਕੀਤੀ ਗਈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle