Homeਸਰਕਾਰੀ ਖ਼ਬਰਾਂਪੰਜਾਬ ਸਰਕਾਰਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ...

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਵਿੱਚ ਤਿੰਨ ਕਲਰਕ ਅਤੇ ਇੱਕ ਗਰੁੱਪ-ਡੀ ਕਰਮਚਾਰੀ ਸ਼ਾਮਲ ਹੈ।

ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਦੀ ਭਾਵਨਾ ਨਾਲ ਆਪਣੀ ਡਿਊਟੀ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਹੀ ਸੁਚੱਜੇ ਪ੍ਰਸ਼ਾਸਨ ਦਾ ਆਧਾਰ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਿੱਚ 69,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸ. ਖੁੱਡੀਆਂ ਨੇ ਕਿਹਾ, “ਅਸੀਂ ਸਿਰਫ਼ ਖਾਲੀ ਆਸਾਮੀਆਂ ਹੀ ਨਹੀਂ ਭਰ ਰਹੇ, ਸਗੋਂ ਇੱਕ ਮਜ਼ਬੂਤ ਅਤੇ ਵਧੇਰੇ ਕੁਸ਼ਲ ਪ੍ਰਸ਼ਾਸਨ ਵੀ ਦੇ ਰਹੇ ਹਾਂ। ਅਸੀਂ ਹਰੇਕ ਯੋਗ ਨੌਜਵਾਨ ਨੂੰ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਯਕੀਨੀ ਬਣਾ ਰਹੇ ਹਾਂ।” ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਸ੍ਰੀ ਪਰਮਦੀਪ ਸਿੰਘ ਵਾਲੀਆ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle