Homeਸਰਕਾਰੀ ਖ਼ਬਰਾਂਪੁਲਿਸ ਟੀਮਾਂ ਨੇ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਪੁਲਿਸ ਟੀਮਾਂ ਨੇ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

WhatsApp Group Join Now
WhatsApp Channel Join Now

ਚੰਡੀਗੜ੍ਹ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 219ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 608 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

219ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 397 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 65,327 ਹੋ ਗਈਆਂ।

ਇਸ ਤੋਂ ਇਲਾਵਾ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle