Homeਸਰਕਾਰੀ ਖ਼ਬਰਾਂਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ-ਕੈਬਨਿਟ ਮੰਤਰੀ...

ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

WhatsApp Group Join Now
WhatsApp Channel Join Now

ਚੰਡੀਗੜ੍ਹ : ਅੱਜ ਗੋਲਡਨ ਪਾਮ ਹੋਟਲ ਵਿਖੇ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਵਲੋਂ ਆਉਣ ਵਾਲੇ ਸ਼ੀਜ਼ਨ ਨੂੰ ਵੇਖਦਿਆਂ ਵੱਖ ਵੱਖ ਮੰਗਾਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਨੂੰ ਉਨ੍ਹਾਂ ਵੱਲੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।

ਮੀਟਿੰਗ ਦੌਰਾਨ ਸਮੂਹ ਰਾਈਸ ਮਿਲਰਜ਼ ਵੱਲੋਂ ਸਰਬਸੰਮਤੀ ਨਾਲ ਅਜੇ ਬੇਦੀ ਨੂੰ ਗੁਰਦਾਸਪੁਰ ਜ਼ਿਲ੍ਹੇ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਅਤੇ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ ਵੱਲੋਂ ਅਜੇ ਬੇਦੀ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ।

ਇਸ ਮੌਕੇ ਕੈਬਨਿਟ  ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਜੇ ਬੇਦੀ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਐਸੋਸੀਏਸ਼ਨ ਵਲੋਂ ਚੌਲਾਂ ‘ਤੇ ਲੱਗੇ ਇੱਕ ਫੀਸਦ ਟੈਕਸ  ਖਤਮ ਕਰਨ, ਝੋਨੇ ਦੇ ਸੀਜ਼ਨ ਤੋਂ ਪਹਿਲਾਂਂ ਸਟੋਰੇਜ ਲਈ ਥਾਂ ਸਮੇਤ ਵੱਖ ਵੱਖ ਮੰਗਾਂ ਰੱਖੀਆਂ ਗਈਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਕੈਬਨਿਟ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ।

ਇਸ ਮੌਕੇ ਸਮੂਹ ਰਾਈਸ ਮਿਲਰਜ਼ ਨੇ ਅਜੇ ਬੇਦੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟ ਕੀਤੀ ਕਿ ਉਹ ਮਿਲਰ ਭਾਈਚਾਰੇ ਦੀ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੁਮਾਇੰਦਗੀ ਕਰਨਗੇ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle