Homeਪੰਜਾਬਪੰਜਾਬ ਦੌਰੇ ਤੇ ਆਉਣਗੇ ਭਾਜਪਾ ਦੇ ਸੂਬਾ ਇੰਚਾਰਜ ਸਤੀਸ਼ ਪੂਨੀਆ, ਸੰਗਠਨ ਮਜ਼ਬੂਤੀ...

ਪੰਜਾਬ ਦੌਰੇ ਤੇ ਆਉਣਗੇ ਭਾਜਪਾ ਦੇ ਸੂਬਾ ਇੰਚਾਰਜ ਸਤੀਸ਼ ਪੂਨੀਆ, ਸੰਗਠਨ ਮਜ਼ਬੂਤੀ ਤੇ ਹੋਵੇਗਾ ਜ਼ੋਰ

WhatsApp Group Join Now
WhatsApp Channel Join Now

ਚੰਡੀਗੜ੍ਹ :- ਭਾਜਪਾ ਪੰਜਾਬ ਦੇ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ 31 ਅਗਸਤ ਤੋਂ 2 ਸਤੰਬਰ ਤੱਕ ਪੰਜਾਬ ਦੇ ਤਿੰਨ ਦਿਨਾਂ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਪਾਰਟੀ ਦੀ ਸੂਬਾ ਲੀਡਰਸ਼ਿਪ ਤੋਂ ਇਲਾਵਾ ਵੱਖ-ਵੱਖ ਸੰਗਠਨਾਤਮਕ ਟੀਮਾਂ ਨਾਲ ਬੈਠਕਾਂ ਕਰਕੇ ਪਾਰਟੀ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣਗੇ। ਦੌਰੇ ਦੌਰਾਨ ਪੰਜਾਬ ਵਿੱਚ ਭਾਜਪਾ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਚੰਡੀਗੜ੍ਹ ਤੋਂ ਹੋਵੇਗੀ ਦੌਰੇ ਦੀ ਸ਼ੁਰੂਆਤ

ਡਾ. ਸਤੀਸ਼ ਪੂਨੀਆ ਆਪਣੇ ਪੰਜਾਬ ਦੌਰੇ ਦੀ ਸ਼ੁਰੂਆਤ ਅੱਜ ਚੰਡੀਗੜ੍ਹ ਤੋਂ ਕਰਨਗੇ। ਉਹ ਸੈਕਟਰ 37-ਏ ਸਥਿਤ ਭਾਜਪਾ ਪੰਜਾਬ ਦੇ ਸੂਬਾ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਸੂਬਾ ਸੋਸ਼ਲ ਮੀਡੀਆ ਟੀਮ ਅਤੇ ਸੂਬਾ ਆਈ.ਟੀ. ਟੀਮ ਨਾਲ ਬੈਠਕ ਹੋਵੇਗੀ। ਇਸੇ ਦੌਰਾਨ ਉਹ ਸੂਬਾ ਮੀਡੀਆ ਟੀਮ ਅਤੇ ਭਾਜਪਾ ਦੀ ਸੂਬਾ ਕੋਰ ਕਮੇਟੀ ਨਾਲ ਵੀ ਵੱਖ-ਵੱਖ ਮੀਟਿੰਗਾਂ ਕਰਨਗੇ।

ਜਲੰਧਰ ਵਿੱਚ ਅਹੁਦੇਦਾਰਾਂ ਨਾਲ ਕਰਨਗੇ ਬੈਠਕਾਂ

ਦੌਰੇ ਦੇ ਦੂਜੇ ਦਿਨ 1 ਸਤੰਬਰ ਨੂੰ ਡਾ. ਪੂਨੀਆ ਜਲੰਧਰ ਪਹੁੰਚਣਗੇ। ਇੱਥੇ ਉਹ ‘ਪੀਐੱਮ ਸੇਵਾ ਸੰਕਲਪ ਅਭਿਆਨ’ ਤਹਿਤ ਕਰਵਾਈ ਜਾ ਰਹੀ ਵਰਕਸ਼ਾਪ ਵਿੱਚ ਸ਼ਮੂਲੀਅਤ ਕਰਨਗੇ। ਇਸ ਤੋਂ ਬਾਅਦ ਪਾਰਟੀ ਦੇ ਸੂਬਾ ਅਹੁਦੇਦਾਰਾਂ, ਜ਼ਿਲ੍ਹਾ ਇੰਚਾਰਜਾਂ ਤੇ ਸਹਿ-ਇੰਚਾਰਜਾਂ ਅਤੇ ਸੂਬਾ ਜਨਰਲ ਸਕੱਤਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨ੍ਹਾਂ ਬੈਠਕਾਂ ਵਿੱਚ ਸੰਗਠਨ ਨਾਲ ਸਬੰਧਤ ਮਾਮਲਿਆਂ ਅਤੇ ਪਾਰਟੀ ਦੀਆਂ ਸਰਗਰਮੀਆਂ ਬਾਰੇ ਚਰਚਾ ਹੋਵੇਗੀ।

ਜਲੰਧਰ ਤੋਂ ਬਾਅਦ ਅੰਮ੍ਰਿਤਸਰ ਜਾਣਗੇ

ਦੌਰੇ ਦੇ ਆਖਰੀ ਦਿਨ 2 ਸਤੰਬਰ ਨੂੰ ਡਾ. ਸਤੀਸ਼ ਪੂਨੀਆ ਜਲੰਧਰ ਵਿੱਚ ਆਪਣੀਆਂ ਨਿਰਧਾਰਤ ਮੀਟਿੰਗਾਂ ਕਰਨ ਤੋਂ ਬਾਅਦ ਅੰਮ੍ਰਿਤਸਰ ਲਈ ਰਵਾਨਾ ਹੋਣਗੇ। ਅੰਮ੍ਰਿਤਸਰ ਪਹੁੰਚਣ ’ਤੇ ਉਹ ਭਾਜਪਾ ਦੇ ਸਥਾਨਕ ਦਫ਼ਤਰ ਦਾ ਦੌਰਾ ਕਰਨਗੇ। ਇਸ ਉਪਰੰਤ ਉਨ੍ਹਾਂ ਵੱਲੋਂ ਦੁਰਗਿਆਣਾ ਮੰਦਰ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦਾ ਪ੍ਰੋਗਰਾਮ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle