ਚੰਡੀਗੜ੍ਹ :- ਪੰਜਾਬ ਵਿਚ ਅੱਜ ਸ਼ਾਮ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਖ਼ਰਾਬ ਸਿਹਤ ਕਾਰਨ ਲਿਆ ਗਿਆ ਹੈ।
ਹੜ੍ਹ ਦੇ ਹਾਲਾਤ ਮੱਦੇਨਜ਼ਰ ਬੁਲਾਈ ਗਈ ਸੀ ਮੀਟਿੰਗ
ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਵੇਖਦਿਆਂ ਮੁੱਖ ਮੰਤਰੀ ਮਾਨ ਨੇ ਇਹ ਵਿਸ਼ੇਸ਼ ਮੀਟਿੰਗ ਸੱਦੀ ਸੀ। ਪਰੰਤੂ, ਤਬੀਅਤ ਠੀਕ ਨਾ ਹੋਣ ਕਰਕੇ ਉਹ ਇਸ ਵਿਚ ਸ਼ਾਮਿਲ ਨਹੀਂ ਹੋ ਸਕਣਗੇ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਮੀਟਿੰਗ ਦੀ ਨਵੀਂ ਤਾਰੀਖ ਜਲਦੀ ਐਲਾਨੀ ਜਾਵੇਗੀ।
ਕੇਜਰੀਵਾਲ ਨੇ ਪੁੱਛਿਆ ਸੀ ਹਾਲਚਾਲ
ਬੀਤੇ ਦਿਨੀਂ ਮੁੱਖ ਮੰਤਰੀ ਮਾਨ ਦੀ ਤਬੀਅਤ ਖ਼ਰਾਬ ਹੋਣ ਦੀ ਜਾਣਕਾਰੀ ਮਿਲਣ ਮਗਰੋਂ, ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ। ਕੇਜਰੀਵਾਲ ਨੇ ਹਾਲਚਾਲ ਪੁੱਛਣ ਤੋਂ ਬਾਅਦ ਹੜ੍ਹ ਪੀੜਤਾਂ ਨਾਲ ਵੀ ਮੁਲਾਕਾਤ ਕੀਤੀ ਸੀ।