ਚੰਡੀਗੜ੍ਹ :- ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਦੋ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪਾਰਟੀ ਨੇ ਲੱਖਾ ਸਿਧਾਣਾ ਨੂੰ ਮੌੜ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਮਰਹੂਮ ਅਦਾਕਾਰ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੂੰ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੋਵਾਂ ਆਗੂਆਂ ਨੂੰ ਆਪਣੇ-ਆਪਣੇ ਹਲਕਿਆਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪਾਰਟੀ ਦੇ ਇਸ ਫ਼ੈਸਲੇ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਨਿਯੁਕਤੀਆਂ ਵਜੋਂ ਦੇਖਿਆ ਜਾ ਰਿਹਾ ਹੈ।

