ਅੰਮ੍ਰਿਤਸਰ :- ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਅਜਨਾਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹੁਕਮ ਦਿੱਤੇ ਕਿ ਹੜ੍ਹ ਦੌਰਾਨ ਪੂਰੀ ਤਰ੍ਹਾਂ ਨੁਕਸਾਨੇ ਘਰਾਂ ਅਤੇ ਹੋਈਆਂ ਮੌਤਾਂ ਦਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ। ਇਸ ਨਾਲ ਪ੍ਰਭਾਵਿਤ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਫੌਰੀ ਰਾਹਤ ਮਿਲ ਸਕੇ।