ਮੈਡੀਕਲ ਜਾਂਚ, ਰੈਲੀਆਂ ਤੇ ਪਰਿਵਾਰਕ ਸਮਾਗਮਾਂ ਦਾ ਦਿੱਤਾ ਹਵਾਲਾ
ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਗੇ ਪੇਸ਼ ਨਹੀਂ ਹੋਏ। ਐੱਸਆਈਟੀ ਵੱਲੋਂ ਉਨ੍ਹਾਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਹੈੱਡਕੁਆਰਟਰ ਵਿਖੇ ਬੁਲਾਇਆ ਗਿਆ ਸੀ।
ਈ-ਮੇਲ ਰਾਹੀਂ ਭੇਜਿਆ ਆਪਣਾ ਜਵਾਬ
ਸੁਖਬੀਰ ਸਿੰਘ ਬਾਦਲ ਨੇ ਐੱਸਆਈਟੀ ਨੂੰ ਈ-ਮੇਲ ਰਾਹੀਂ ਆਪਣਾ ਜਵਾਬ ਭੇਜ ਕੇ ਪੇਸ਼ ਨਾ ਹੋਣ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਮੈਡੀਕਲ ਚੈੱਕਅਪ, ਰੈਲੀਆਂ ਅਤੇ ਪਰਿਵਾਰਕ ਸਮਾਗਮਾਂ ਦਾ ਹਵਾਲਾ ਦਿੱਤਾ ਗਿਆ ਹੈ।
30 ਤਾਰੀਖ ਤੋਂ ਬਾਅਦ ਪੇਸ਼ ਹੋਣ ਦਾ ਭਰੋਸਾ
ਆਪਣੇ ਲਿਖਤੀ ਜਵਾਬ ਵਿੱਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ 30 ਤਾਰੀਖ ਤੋਂ ਬਾਅਦ ਐੱਸਆਈਟੀ ਜਦੋਂ ਵੀ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਏਗੀ, ਉਹ ਜਾਂਚ ਟੀਮ ਸਾਹਮਣੇ ਪੇਸ਼ ਹੋਣਗੇ।
ਵਕੀਲ ਅਰਸ਼ਦੀਪ ਸਿੰਘ ਕਲੇਰ ਤੇ ਬੰਟੀ ਰੋਮਾਣਾ ਪਹੁੰਚੇ
ਉੱਧਰ, ਸੁਖਬੀਰ ਸਿੰਘ ਬਾਦਲ ਦੇ ਵਕੀਲ ਅਤੇ ਸੀਨੀਅਰ ਆਗੂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਬੰਟੀ ਰੋਮਾਣਾ ਸਵੇਰੇ ਕਰੀਬ 10:45 ਵਜੇ ਸੈਕਟਰ-32 ਸਥਿਤ ਪੁਲਸ ਇੰਸਟੀਚਿਊਟ ਪਹੁੰਚ ਗਏ ਸਨ।

