Homeਪੰਜਾਬਅੰਮ੍ਰਿਤਸਰਸ੍ਰੀ ਦਰਬਾਰ ਸਾਹਿਬ ਸਮੂਹ ਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਰੰਗ ਰੋਗਨ...

ਸ੍ਰੀ ਦਰਬਾਰ ਸਾਹਿਬ ਸਮੂਹ ਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਰੰਗ ਰੋਗਨ ਤੇ ਮੁਰੰਮਤ ਦੀ ਸੇਵਾ ਸ਼ੁਰੂ

WhatsApp Group Join Now
WhatsApp Channel Join Now

ਅਰਦਾਸ ਉਪਰੰਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸੇਵਾ ਦੀ ਆਰੰਭਤਾ

ਅੰਮ੍ਰਿਤਸਰ :- ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ ਰੋਗਨ ਦੀ ਸੇਵਾ ਅੱਜ ਅਰਦਾਸ ਉਪਰੰਤ ਸ਼ੁਰੂ ਕੀਤੀ ਗਈ। ਸੇਵਾ ਦੀ ਆਰੰਭਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ।

ਗੁਰੂ ਘਰ ਦੀ ਸੇਵਾ ਵਿੱਚ ਸੰਗਤਾਂ ਦਾ ਯੋਗਦਾਨ ਮਹੱਤਵਪੂਰਨ : ਧਾਮੀ

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਾਂਝਾ ਅਧਿਆਤਮਿਕ ਕੇਂਦਰ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਆਪਣੀ ਸਮਰੱਥਾ ਅਨੁਸਾਰ ਗੁਰੂ ਘਰ ਦੀਆਂ ਵੱਖ-ਵੱਖ ਸੇਵਾਵਾਂ ਵਿੱਚ ਯੋਗਦਾਨ ਪਾਉਂਦੀਆਂ ਹਨ।

ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਰੰਗ ਰੋਗਨ ਦੀ ਸੇਵਾ ਇਕਬਾਲ ਸਿੰਘ ਬੰਬੇ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਧਾਮੀ ਨੇ ਕਿਹਾ ਕਿ ਸੇਵਕ ਪਰਿਵਾਰ ਵੱਲੋਂ ਪਹਿਲਾਂ ਵੀ ਗੁਰੂ ਘਰ ਦੀਆਂ ਸੇਵਾਵਾਂ ਵਿੱਚ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਸੇਵਕ ਪਰਿਵਾਰ ਲਈ ਤੰਦਰੁਸਤੀ ਅਤੇ ਗੁਰਸਿੱਖੀ ਦੀ ਦਾਤ ਦੀ ਅਰਦਾਸ ਕਰਦਿਆਂ ਗੁਰੂ ਘਰ ਦੀਆਂ ਸੇਵਾਵਾਂ ਇਸੇ ਤਰ੍ਹਾਂ ਜਾਰੀ ਰੱਖਣ ਲਈ ਬਲ ਬਖ਼ਸ਼ਣ ਦੀ ਕਾਮਨਾ ਕੀਤੀ।

ਸੇਵਕ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਕੀਤਾ ਸਨਮਾਨਿਤ

ਸੇਵਾ ਦੀ ਆਰੰਭਤਾ ਮੌਕੇ ਗਿਆਨੀ ਅਮਰਜੀਤ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਗਿਆਨੀ ਟੇਕ ਸਿੰਘ ਨੇ ਸੇਵਕ ਪਰਿਵਾਰ ਦੇ ਇਕਬਾਲ ਸਿੰਘ ਬੰਬੇ ਵਾਲੇ, ਹਰਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਹਰਬੰਸ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਮੁਰੰਮਤ ਦਾ ਕੰਮ ਆਰੰਭ

ਇਸੇ ਦੌਰਾਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਲੋੜੀਂਦੀ ਮੁਰੰਮਤ ਅਤੇ ਰੰਗ ਰੋਗਨ ਦੀ ਸੇਵਾ ਅਰਦਾਸ ਉਪਰੰਤ ਸ਼ੁਰੂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle