ਚੰਡੀਗੜ੍ਹ :- ਪੰਜਾਬ ਵਿੱਚ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਅਤੇ ਸਾਬਕਾ ਮੇਜਰ ਭੂਪਿੰਦਰ ਸਿੰਘ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਭੂਪਿੰਦਰ ਸਿੰਘ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਕੱਤਰ ਵਜੋਂ ਵੀ ਕੰਮ ਕਰ ਚੁੱਕੇ ਹਨ।

