ਨਵੀਂ ਦਿੱਲੀ :- ਭਾਰਤ ਵਿੱਚ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿੱਚ ਹੋਣ ਵਾਲੀ 2026 ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਵਿੱਚ ਪਾਕਿਸਤਾਨ ਦੀ ਥਾਂ ਹੁਣ ਬੰਗਲਾਦੇਸ਼ ਦੀ ਟੀਮ ਖੇਡੇਗੀ। ਪਾਕਿਸਤਾਨ ਨੇ ਦੋਵਾਂ ਦੇਸ਼ਾਂ ਵਿਚਾਲੇ ਵਧੇ ਤਣਾਅ ਦੇ ਮੱਦੇਨਜ਼ਰ ਆਪਣੇ ਮੈਚ ਕਿਸੇ ਨਿਰਪੱਖ ਥਾਂ ’ਤੇ ਕਰਵਾਉਣ ਦੀ ਮੰਗ ਕੀਤੀ ਸੀ। ਪਾਕਿਸਤਾਨ ਹਾਕੀ ਫੈਡਰੇਸ਼ਨ ਨੇ ਇਸ ਸਬੰਧੀ ਏਸ਼ੀਅਨ ਹਾਕੀ ਫੈਡਰੇਸ਼ਨ ਕੋਲ ਪਹੁੰਚ ਕੀਤੀ ਸੀ। ਪਰ ਭਾਰਤ ਨੇ ਟੂਰਨਾਮੈਂਟ ਨੂੰ ਕਿਸੇ ਹੋਰ ਦੇਸ਼ ਵਿੱਚ ਕਰਵਾਉਣ ਦੀ ਮੰਗ ਸਵੀਕਾਰ ਨਹੀਂ ਕੀਤੀ। ਇਸ ਤੋਂ ਬਾਅਦ ਪਾਕਿਸਤਾਨ ਨੇ ਟੂਰਨਾਮੈਂਟ ਤੋਂ ਹਟਣ ਦਾ ਫ਼ੈਸਲਾ ਕੀਤਾ।