ਨਵੀਂ ਦਿੱਲੀ :- ਦਿੱਲੀ ਵਿੱਚ CJP ਦੇ ਪ੍ਰਸਤਾਵਿਤ ਪ੍ਰਦਰਸ਼ਨ ਤੋਂ ਪਹਿਲਾਂ ਪੁਲਸ ਨੇ ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਤਿੰਨਾਂ ਨੂੰ ਜਹਾਜ਼ ਦੇ ਅੰਦਰੋਂ ਹੀ ਹਿਰਾਸਤ ਵਿੱਚ ਲਿਆ ਗਿਆ।
ਜਾਣਕਾਰੀ ਮੁਤਾਬਕ, ਜਦੋਂ ਪੁਲਸ ਅਭਿਜੀਤ ਦੀਪਕੇ ਕੋਲ ਪਹੁੰਚੀ ਤਾਂ ਉਨ੍ਹਾਂ ਨੇ ਕਿਹਾ, “ਮੈਂ ਇੱਥੇ ਗ੍ਰਿਫ਼ਤਾਰ ਹੋਣ ਆਇਆ ਹਾਂ, ਮੈਨੂੰ ਗ੍ਰਿਫ਼ਤਾਰ ਕਰ ਲਓ।” ਇਸ ’ਤੇ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਸਹਿਯੋਗ ਕਰਨ ਲਈ ਕਿਹਾ। ਇਸ ਤੋਂ ਪਹਿਲਾਂ ਧੌਲਾ ਕੂਆਂ ਵਿਖੇ ਵੀ ਸੁਰੱਖਿਆ ਬਲਾਂ ਨੇ ਕਈ ਕੰਟੈਂਟ ਕ੍ਰੀਏਟਰਾਂ ਅਤੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਸੀ।