ਅੰਮ੍ਰਿਤਸਰ :- ਅੰਮ੍ਰਿਤਸਰ ਵਿੱਚ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ। ਸੂਚਨਾ ਮਿਲਣ ਮਗਰੋਂ ਪੁਲਸ ਦੇ ਉੱਚ ਅਧਿਕਾਰੀਆਂ ਨੇ ਦਫ਼ਤਰ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਅਤੇ ਪੂਰੇ ਅਹਾਤੇ ਦੀ ਜਾਂਚ ਕੀਤੀ। ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਸ ਦਰਜ ਕਰ ਲਿਆ ਹੈ। ਹੁਣ ਧਮਕੀ ਭਰੀ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਪੁਲਸ ਈ-ਮੇਲ ਨਾਲ ਜੁੜੇ ਤਕਨੀਕੀ ਪੱਖਾਂ ਦੀ ਪੜਤਾਲ ਕਰਕੇ ਧਮਕੀ ਦੇ ਅਸਲ ਮਕਸਦ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।