ਚੰਡੀਗੜ੍ਹ :- ਪੰਜਾਬ ਵਿਚ ਆਏ ਹੜ੍ਹਾਂ ਦੇ ਗੰਭੀਰ ਹਾਲਾਤਾਂ ’ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਚਿੰਤਾ ਜ਼ਾਹਿਰ ਕੀਤੀ ਹੈ। ਸੁਨੀਲ ਜਾਖੜ ਨੇ ਟਵੀਟ ਕਰਕੇ ਅਧਿਕਾਰਿਤ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ 9 ਸਤੰਬਰ ਨੂੰ ਖੁਦ ਪੰਜਾਬ ਪਹੁੰਚਣਗੇ ਤਾਂ ਜੋ ਜਮੀਨੀ ਹਾਲਾਤਾਂ ਦਾ ਜਾਇਜ਼ਾ ਲੈ ਸਕਣ ਅਤੇ ਹੜ੍ਹ ਪੀੜਤ ਲੋਕਾਂ ਲਈ ਵੱਧ ਤੋਂ ਵੱਧ ਸਹਾਇਤਾ ਯਕੀਨੀ ਬਣਾਈ ਜਾ ਸਕੇ। ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਵੇਖਣ ਲਈ ਭੇਜਿਆ ਗਿਆ ਸੀ।
ਕੇਂਦਰ ਸਰਕਾਰ ਵੱਲੋਂ ਰਾਹਤ ਕਾਰਜਾਂ ਲਈ ਕਦਮ
ਕੇਂਦਰ ਸਰਕਾਰ ਵੱਲੋਂ ਭੇਜੀਆਂ ਗਈਆਂ ਦੋ ਵੱਖ-ਵੱਖ ਟੀਮਾਂ ਆਪਣੇ ਦੌਰੇ ਤੋਂ ਬਾਅਦ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਕੇ ਕੇਂਦਰ ਨੂੰ ਸੌਂਪਣ ਜਾ ਰਹੀਆਂ ਹਨ। ਸੁਨੀਲ ਜਾਖੜ ਨੇ ਕਿਹਾ ਕਿ ਭਾਰਤ ਸਰਕਾਰ ਪੰਜਾਬ ਦੇ ਲੋਕਾਂ ਨਾਲ ਡੱਟ ਕੇ ਖੜੀ ਹੈ ਅਤੇ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।