ਸਵੇਰੇ 4 ਵਜੇ ਦੇ ਕਰੀਬ ਵਾਰਦਾਤ, ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ
ਨਿਜਰਪੁਰਾ :- ਜੀਟੀ ਰੋਡ ਤੇ ਸਥਿਤ ਨਿਜਰਪੁਰਾ ਟੌਲ ਪਲਾਜ਼ਾ ’ਤੇ ਵੀਰਵਾਰ ਤੜਕਸਾਰ ਫਾਇਰਿੰਗ ਦੀ ਘਟਨਾ ਵਾਪਰੀ। ਮਿਲੀ ਜਾਣਕਾਰੀ ਅਨੁਸਾਰ, ਸਵੇਰੇ ਕਰੀਬ 4 ਵਜੇ ਦੋ ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਨੌਜਵਾਨ ਟੌਲ ਪਲਾਜ਼ਾ ਤੋਂ ਲੰਘੇ ਅਤੇ ਦੋਵੇਂ ਪਾਸੇ ਗੋਲੀਆਂ ਚਲਾਉਣ ਤੋਂ ਬਾਅਦ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫਾਇਰਿੰਗ ਕਰਨ ਵਾਲੇ ਨੌਜਵਾਨਾਂ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ। ਪੁਲਿਸ ਵੱਲੋਂ ਘਟਨਾ ਨਾਲ ਸਬੰਧਤ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਬਾਰੇ ਸੁਰਾਗ ਲੱਭਣ ਦੇ ਯਤਨ ਕੀਤੇ ਜਾ ਰਹੇ ਹਨ।