ਜਲੰਧਰ :- ਅਸ਼ਟਮੀ ਦੇ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਹਿਮਾਚਲ ਪ੍ਰਦੇਸ਼ ਦੇ ਸ੍ਰੀ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਮਾਤਾ ਰਾਣੀ ਅੱਗੇ ਪੰਜਾਬ ਅਤੇ ਦੇਸ਼ ਦੇ ਲੋਕਾਂ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਉਨ੍ਹਾਂ ਨੇ ਨਵਰਾਤਰਿਆਂ ਅਤੇ ਅਸ਼ਟਮੀ ਦੇ ਪਵਿੱਤਰ ਮੌਕੇ ’ਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਵੀ ਦਿੱਤੀ।
ਕਾਂਗਰਸ ਦੇ ਕਈ ਸੀਨੀਅਰ ਆਗੂ ਹੋਏ ਸ਼ਾਮਲ
ਇਸ ਮੌਕੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਸੂਰਜ ਸਿੰਘ ਠਾਕੁਰ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਬ੍ਰਹਮ ਮਹਿੰਦਰਾ ਵੀ ਮੌਜੂਦ ਸਨ। ਇਨ੍ਹਾਂ ਤੋਂ ਇਲਾਵਾ ਸਾਬਕਾ ਮੰਤਰੀ ਅਤੇ ਵਰਕਿੰਗ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ, ਸਾਬਕਾ ਵਿਧਾਇਕਾ ਇੰਦੂ ਬਾਲਾ ਅਤੇ ਸਾਬਕਾ ਵਿਧਾਇਕ ਪਵਨ ਆਦੀਆ ਤੇ ਮਿੱਕੀ ਡੋਗਰਾ ਸਮੇਤ ਹੋਰ ਕਾਂਗਰਸੀ ਆਗੂਆਂ ਨੇ ਵੀ ਦਰਬਾਰ ਵਿਖੇ ਹਾਜ਼ਰੀ ਭਰੀ।