Homeਸਰਕਾਰੀ ਖ਼ਬਰਾਂਪੰਜਾਬ ਸਰਕਾਰਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ...

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਤਰੁਨਪ੍ਰੀਤ ਸਿੰਘ ਸੌਂਦ

WhatsApp Group Join Now
WhatsApp Channel Join Now

ਚੰਡੀਗੜ੍ਹ/ਖੰਨਾ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਦੇ ਵਿਧਾਇਕ  ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪਿੰਡ ਮਾਣਕ ਮਾਜਰਾ ਵਿਖੇ ਲਾਲ ਲਕੀਰ ਅੰਦਰ ਆਉਂਦੇ 227 ਘਰਾਂ ਨੂੰ ਮਾਲਕੀ ਦੇ ਹੱਕ ਵਾਲੇ ਪ੍ਰਾਪਰਟੀ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਲੰਮੇ ਸਮੇਂ ਤੋਂ ਚਲਿਆ ਆ ਰਿਹਾ ਸੁਪਨਾ  ਸਾਕਾਰ ਕਰਕੇ ਇਤਿਹਾਸਕ ਕੰਮ ਕੀਤਾ ਹੈ।

‘ਮੇਰਾ ਘਰ-ਮੇਰੇ ਨਾਮ’ ਉਪਰਾਲੇ ਨੂੰ ਲਾਲ ਲਕੀਰ ਦੇ ਵਸਨੀਕਾਂ ਲਈ ਬੇਹੱਦ ਲਾਹੇਵੰਦ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਇਸ ਸਕੀਮ ਨਾਲ ਲੋਕਾਂ ਨੂੰ ਵੱਡਾ ਫਾਇਦਾ ਹੋਇਆ ਹੈ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੋਕਪੱਖੀ ਸੋਚ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਪੱਖੀ ਫੈਸਲੇ ਲੈਂਦਿਆਂ ਪੰਜਾਬੀਆਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰਕੇ ਲੋਕ ਭਲਾਈ ਦੇ ਅਨੇਕਾਂ ਫੈਸਲੇ ਲਏ ਹਨ ਜਿਨ੍ਹਾਂ ਦੀ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲਾਲ ਲਕੀਰ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਦੀ ਕਾਨੂੰਨੀ ਮਾਨਤਾ ਪ੍ਰਦਾਨ ਕੀਤੀ ਹੈ ਜਿਸ ਨਾਲ ਉਹ ਜ਼ਿੰਦਗੀ ਵਿਚ ਵੱਖ-ਵੱਖ ਤਰ੍ਹਾਂ ਦੀ ਤਰੱਕੀ ਲਈ ਆਪਣੀ ਜਾਇਦਾਦ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ‘ਮੇਰਾ ਘਰ-ਮੇਰੇ ਨਾਮ’ ਸਕੀਮ ਲੋਕਾਂ ਨੂੰ ਨਾ ਸਿਰਫ ਮਾਲਕੀ ਪ੍ਰਦਾਨ ਕਰਦੀ ਹੈ ਸਗੋਂ ਉਨ੍ਹਾਂ ਦੇ ਆਤਮ-ਵਿਸ਼ਵਾਸ਼ ਅਤੇ ਮਨੋਬਲ ਨੂੰ ਵੀ ਮਜ਼ਬੂਤ ਕਰਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਲਾਲ ਲਕੀਰ ਦੇ ਵਸਨੀਕ ਪ੍ਰਾਪਰਟੀ ਕਾਰਡ ਹਾਸਲ ਕਰਨ ਉਪਰੰਤ ਆਪਣੀ ਜਾਇਦਾਦ ਖਰੀਦਣ-ਵੇਚਣ ਦੇ ਹੱਕਦਾਰ ਹਨ ਜਿਨ੍ਹਾਂ ਲਈ ਪ੍ਰਾਪਰਟੀਆਂ ਦੀ ਰਜਿਸਟਰੀ ਦਾ ਵੀ ਰਾਹ ਪੂਰੀ ਤਰ੍ਹਾਂ ਪੱਧਰਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਆਪਣੇ ਘਰਾਂ ਆਦਿ ਦੀ ਮਾਲਕੀ ਨੂੰ ਲੈ ਕੇ ਲੰਮੇਂ ਸਮੇਂ ਤੋਂ ਵੱਖ-ਵੱਖ ਮੁਸ਼ਕਲਾ ਦਰਪੇਸ਼ ਸਨ ਜਿਨ੍ਹਾਂ ਦਾ ’ਮੇਰਾ ਘਰ ਮੇਰੇ ਨਾਮ’ ਸਕੀਮ ਰਾਹੀਂ ਪੱਕਾ ਹੱਲ ਕਰ ਦਿੱਤਾ ਗਿਆ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮਾਲ ਵਿਭਾਗ ਵਲੋਂ ਪੂਰੇ ਪਾਰਦਰਸ਼ੀ ਅਤੇ ਕਾਰਗਰ ਢੰਗ ਨਾਲ ਇਹ ਸਕੀਮ ਲਾਗੂ ਕੀਤੀ ਗਈ ਹੈ ਜਿਸ ਨਾਲ ਲਾਲ ਲਕੀਰ ਵਾਸੀਆਂ ਨੂੰ ਮਾਲਕੀ ਦੇ ਹੱਕ ਦਿੱਤੇ ਜਾ ਰਹੇ ਹਨ।

ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸੌਂਦ ਦਾ ਧੰਨਵਾਦ ਕਰਦਿਆਂ ਕਿਹਾ ਕਿ ’ਮੇਰਾ ਘਰ ਮੇਰੇ ਨਾਮ’ ਸਕੀਮ ਨੇ ਉਨ੍ਹਾਂ ਦੀ ਚਿਰਾਂ ਤੋਂ ਚੱਲੀ ਆ ਰਹੀ ਮੰਗ ਨੂੰ ਅਮਲੀਜਾਮਾ ਪਹਿਨਾਇਆ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle