Homeਸਰਕਾਰੀ ਖ਼ਬਰਾਂਪੰਜਾਬ ਸਰਕਾਰ4 ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

4 ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

WhatsApp Group Join Now
WhatsApp Channel Join Now

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਰਾਜ ਸਿੰਘ ਵਾਸੀ ਹਰਗੋਬਿੰਦ ਐਵੇਨਿਊ; ਅਜੀਤਪਾਲ ਸਿੰਘ ਉਰਫ਼ ਮੋਟਾ ਵਾਸੀ ਖੰਡਵਾਲਾ; ਅਨਮੋਲਪ੍ਰੀਤ ਸਿੰਘ ਵਾਸੀ ਜਵਾਹਰ ਨਗਰ ਅਤੇ ਰੌਬਿਨ ਗਿੱਲ ਵਾਸੀ ਪਿੰਡ ਚੋਗਾਵਾਂ ਵਜੋਂ ਹੋਈ ਹੈ; ਇਹ ਸਾਰੇ ਮੁਲਜ਼ਮ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਹਨ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਅਤੇ ਇੱਕ ਕਾਲੇ ਰੰਗ ਦਾ ਹੌਂਡਾ ਐਕਟਿਵਾ ਸਕੂਟਰ ਜਿਨ੍ਹਾਂ ਦੀ ਵਰਤੋਂ ਹੈਰੋਇਨ ਦੀ ਖੇਪ ਨੂੰ ਲਿਜਾਣ ਲਈ ਕੀਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਨਾਲ ਮਿਲ ਕੇ ਕੰਮ ਕਰ ਰਹੇ ਸਨ ਅਤੇ ਖੇਪਾਂ ਪ੍ਰਾਪਤ ਕਰਕੇ ਸੂਬੇ ਵਿੱਚ ਅੱਗੇ ਡਿਲੀਵਰ ਕਰ ਰਹੇ ਸਨ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ‘ਤੇ, ਉਸਦੇ ਸਾਥੀ ਸੁਖਰਾਜ ਸਿੰਘ, ਅਜੀਤਪਾਲ ਸਿੰਘ ਉਰਫ਼ ਮੋਟਾ, ਅਨਮੋਲਪ੍ਰੀਤ ਸਿੰਘ ਅਤੇ ਰੌਬਿਨ ਗਿੱਲ ਨੇ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸਨੂੰ ਅੱਗੇ ਕਿਸੇ ਹੋਰ ਪਾਰਟੀ ਨੂੰ ਡਿਲੀਵਰ ਕਰਨ ਵਾਲੇ ਹਨ। ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਪਿੰਡ ਘਨੂਪੁਰ ਕਾਲੇ ਵਿੱਚ ਡੇਰਾ ਬਾਬਾ ਦਰਸ਼ਨ ਸਿੰਘ ਨੇੜੇ ਇਨ੍ਹਾਂ ਚਾਰੇ ਸ਼ੱਕੀ ਵਿਅਕਤੀਆਂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ਅਤੇ ਸਕੂਟਰ ‘ਤੇ ਜਾ ਰਹੇ ਸਨ। ਪੁਲਿਸ ਨੇ ਉਨ੍ਹਾਂ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਨਾਲ ਜੁੜੀਆਂ ਅਗਲੀਆਂ ਅਤੇ ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਸਬੰਧ ਵਿੱਚ, ਥਾਣਾ ਸਟੇਟ ਸਪੈਸ਼ਲ ਆਪਰੇਸ਼ਨਜ਼ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਮਿਤੀ 22-10-2026 ਨੂੰ ਐਫਆਈਆਰ ਨੰਬਰ 67 ਦਰਜ ਕੀਤੀ ਗਈ ਹੈ।

 

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle