ਚੰਡੀਗੜ੍ਹ :- ਪੰਜਾਬ ਦੀ ਅੰਡਰ-19 ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿੰਨੂ ਮਾਂਕੜ ਟਰਾਫ਼ੀ ਆਪਣੇ ਨਾਂ ਕਰ ਲਈ ਹੈ। ਟੀਮ ਨੇ 13 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਇਹ ਵੱਕਾਰੀ ਖ਼ਿਤਾਬ ਜਿੱਤਿਆ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਟੀਮ ਅੱਜ ਮੋਹਾਲੀ ਹਵਾਈ ਅੱਡੇ ਪਹੁੰਚ ਰਹੀ ਹੈ, ਜਿੱਥੇ ਉਸ ਦਾ ਸਵਾਗਤ ਕੀਤਾ ਜਾਵੇਗਾ।
ਮੋਹਾਲੀ ਹਵਾਈ ਅੱਡੇ ਤੇ ਹੋਵੇਗਾ ਸਵਾਗਤ
ਪੰਜਾਬ ਦੀ ਇਸ ਜਿੱਤ ਤੋਂ ਬਾਅਦ ਖਿਡਾਰੀਆਂ ਦੇ ਸਵਾਗਤ ਲਈ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ ਅਤੇ ਮੀਤ ਮੀਤ ਮੀਤ ਹਰਿਆਰ? ਐਸ. ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹਿਣਗੇ। ਟੀਮ ਦੇ ਇਸ ਪ੍ਰਦਰਸ਼ਨ ਨੂੰ ਪੰਜਾਬ ਕ੍ਰਿਕਟ ਲਈ ਅਹਿਮ ਪ੍ਰਾਪਤੀ ਮੰਨਿਆ ਜਾ ਰਿਹਾ ਹੈ।