Homeਸਰਕਾਰੀ ਖ਼ਬਰਾਂਪੰਜਾਬ ਸਰਕਾਰਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ...

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਬਰਾਬਰੀ, ਸਮਾਜਿਕ ਨਿਆਂ ਅਤੇ ਵਾਂਝੇ ਵਰਗਾਂ ਦੇ ਸਸ਼ਕਤੀਕਰਨ ਲਈ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਅੰਬੇਦਕਰ ਭਵਨ ਹੁਣ ਉਸਾਰੀ ਦੇ ਅੰਤਿਮ ਪੜਾਅ ਵਿੱਚ ਪਹੁੰਚ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਕਰੀਬ ਇੱਕ ਏਕੜ ਰਕਬੇ ਵਿੱਚ ਬਣ ਰਿਹਾ ਇਹ ਤਿੰਨ ਮੰਜ਼ਿਲਾ ਅੰਬੇਦਕਰ ਭਵਨ ਲਗਭਗ 23,120 ਵਰਗ ਫੁੱਟ ਕਵਰਡ ਏਰੀਆ ਵਿੱਚ ਫੈਲਿਆ ਹੋਇਆ ਹੈ। ਭਵਨ ਦੀ ਭੂਤਲ ‘ਤੇ ਵੋਕੇਸ਼ਨਲ ਟਰੇਨਿੰਗ ਰੂਮ, ਟੀਚਰ ਰੂਮ, ਜ਼ਿਲ੍ਹਾ ਅਤੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਦਾ ਦਫ਼ਤਰ ਅਤੇ ਵਿਸ਼ਾਲ ਮਲਟੀਪਰਪਜ਼ ਹਾਲ ਬਣਾਇਆ ਗਿਆ ਹੈ। ਪਹਿਲੀ ਮੰਜ਼ਿਲ ‘ਤੇ ਕਾਨਫਰੰਸ ਹਾਲ, ਜ਼ਿਲ੍ਹਾ ਅਤੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਦੇ ਦਫ਼ਤਰਾਂ ਸਮੇਤ ਸਟਾਫ਼ ਰੂਮ, ਪੈਂਟਰੀ ਅਤੇ ਸਟੋਰ ਰੂਮ ਹਨ, ਜਦਕਿ ਦੂਜੀ ਮੰਜ਼ਿਲ ‘ਤੇ ਲਾਇਬ੍ਰੇਰੀ, ਰਿਕਾਰਡ ਰੂਮ, ਗੈਸਟ ਰੂਮ ਅਤੇ ਜ਼ਿਲ੍ਹਾ ਅਤੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਦਾ ਦਫ਼ਤਰ ਸਥਾਪਿਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਭਵਨ ਦੀ ਉਸਾਰੀ ਦਾ ਕਰੀਬ 95 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦਾ ਜਲਦ ਹੀ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਭਵਨ ਲੋਕਾਂ ਨੂੰ ਸਮਰਪਿਤ ਹੋਣ ਤੋਂ ਬਾਅਦ ਸਿਖਲਾਈ, ਹੁਨਰ ਵਿਕਾਸ, ਸੈਮੀਨਾਰਾਂ, ਸਮਾਜਿਕ ਜਾਗਰੂਕਤਾ ਪ੍ਰੋਗਰਾਮਾਂ, ਪੁਸਤਕ ਅਧਿਐਨ ਅਤੇ ਭਾਈਚਾਰਕ ਗਤੀਵਿਧੀਆਂ ਦਾ ਇੱਕ ਮਹੱਤਵਪੂਰਨ ਕੇਂਦਰ ਬਣੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਭਵਨ ਸਿਰਫ਼ ਇੱਕ ਇਮਾਰਤ ਨਹੀਂ, ਸਗੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਦਿੱਤੇ ਸਮਾਜਿਕ ਨਿਆਂ, ਬਰਾਬਰੀ, ਸਿੱਖਿਆ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਇੱਕ ਸਸ਼ਕਤ ਕੇਂਦਰ ਸਾਬਤ ਹੋਵੇਗਾ। ਇਸ ਨਾਲ ਸਮਾਜਿਕ ਏਕਤਾ, ਜਾਗਰੂਕਤਾ ਅਤੇ ਸਮਾਵੇਸ਼ੀ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਲੋਕ-ਭਲਾਈ ਪ੍ਰੋਜੈਕਟਾਂ ਨੂੰ ਪਹਿਲ ਦੇ ਰਹੀ ਹੈ, ਜੋ ਸਮਾਜ ਦੇ ਹਰ ਵਰਗ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਇੱਕ ਸਮਾਵੇਸ਼ੀ, ਪ੍ਰਗਤੀਸ਼ੀਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ, ਸਮਾਜਿਕ ਨਿਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕ-ਭਲਾਈ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle