ਐਕਟ ਦੀਆਂ ਧਾਰਾਵਾਂ ’ਤੇ ਹੋਵੇਗੀ ਚਰਚਾ
ਨੋਡਲ ਅਫ਼ਸਰ ਤਾਲਮੇਲ ਕਮੇਟੀ ਵੱਲੋਂ ਭੇਜੇ ਪੱਤਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਬੈਠਕ ਕਰਨ ਲਈ ਸਮਾਂ ਮੰਗਿਆ ਗਿਆ ਹੈ। ਇਸ ਦੌਰਾਨ ਐਕਟ ਦੇ ਵੱਖ-ਵੱਖ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਨ ਅਤੇ ਦੋਵਾਂ ਧਿਰਾਂ ਦੇ ਸੁਝਾਅ ਸਾਂਝੇ ਕਰਨ ਦੀ ਤਜਵੀਜ਼ ਰੱਖੀ ਗਈ ਹੈ।
ਸੋਧਾਂ ਤੇ ਸਹਿਮਤੀ ਬਣਾਉਣ ਦੀ ਕੋਸ਼ਿਸ਼
ਸੱਤ ਮੈਂਬਰੀ ਨੋਡਲ ਅਫ਼ਸਰ ਤਾਲਮੇਲ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਮੀਟਿੰਗਾਂ ਕਰਕੇ ਪ੍ਰਸਤਾਵਿਤ ਸੋਧਾਂ ਬਾਰੇ ਵਿਚਾਰ ਸਾਂਝੇ ਕਰੇਗੀ। ਇਨ੍ਹਾਂ ਬੈਠਕਾਂ ਰਾਹੀਂ ਐਕਟ ਦੇ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕਰਦਿਆਂ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਹੁਣ ਮੀਟਿੰਗ ਲਈ ਤਾਰੀਖ਼ ਅਤੇ ਸਮਾਂ ਨਿਰਧਾਰਤ ਹੋਣ ਦੀ ਉਡੀਕ ਹੈ।