ਸੀਸੀਟੀਵੀ ਫੁਟੇਜ ਵਿੱਚ ਕੈਦ ਹੋਈ ਘਟਨਾ
ਪੁਲਸ ਨੇ ਮੌਕੇ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਤਾਂ ਇੱਕ ਔਰਤ ਸ਼ੀਸ਼ੇ ’ਤੇ ਪੱਥਰ ਮਾਰਦੀ ਨਜ਼ਰ ਆਈ। ਫੁਟੇਜ ਦੇ ਆਧਾਰ ’ਤੇ ਪੁਲਸ ਨੇ ਔਰਤ ਨੂੰ ਹਿਰਾਸਤ ਵਿੱਚ ਲਿਆ ਹੈ। ਉਸ ਵੱਲੋਂ ਅਜਿਹਾ ਕਰਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
ਚਾਰ ਮਹੀਨੇ ਪਹਿਲਾਂ ਵੀ ਹੋਇਆ ਸੀ ਵਿਵਾਦ
ਜ਼ਿਕਰਯੋਗ ਹੈ ਕਿ ਕਰੀਬ ਚਾਰ ਮਹੀਨੇ ਪਹਿਲਾਂ ਵੀ ਇਸੇ ਬੁੱਤ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਸੀ। ਉਸ ਸਮੇਂ ਕਈ ਸ਼ਹਿਰਾਂ ਵਿੱਚ ਲੋਕਾਂ ਵੱਲੋਂ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ ਸਨ। ਉਸ ਘਟਨਾ ਤੋਂ ਬਾਅਦ ਬੁੱਤ ਦੀ ਸੁਰੱਖਿਆ ਲਈ ਇਲਾਕੇ ਵਿੱਚ ਸੀਸੀਟੀਵੀ ਕੈਮਰੇ ਲਗਾਏ ਗਏ ਸਨ। ਹੁਣ ਮੁੜ ਸ਼ੀਸ਼ਾ ਤੋੜੇ ਜਾਣ ਦੀ ਘਟਨਾ ਸਾਹਮਣੇ ਆਉਣ ਕਾਰਨ ਸਥਾਨਕ ਲੋਕਾਂ ਵਿੱਚ ਨਾਰਾਜ਼ਗੀ ਪਾਈ ਜਾ ਰਹੀ ਹੈ।