ਮੋਹਾਲੀ ਜ਼ਿਲ੍ਹੇ ’ਚ ਪਾਰਟੀ ਮਜ਼ਬੂਤ ਹੋਣ ਦਾ ਦਾਅਵਾ
ਸਮਾਗਮ ਨੂੰ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਿਆਮ ਲਾਲ ਮਾਜਰੀਆ ਦੇ ਭਾਜਪਾ ਵਿੱਚ ਆਉਣ ਨਾਲ ਮੋਹਾਲੀ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਗਰੀਬਾਂ, ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ।
ਪੰਜਾਬ ਭਰ ਵਿੱਚ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਐਲਾਨ
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸ਼ਿਆਮ ਲਾਲ ਮਾਜਰੀਆ ਨੇ ਕਿਹਾ ਕਿ ਉਹ ਆਪਣੇ ਸਮਰਥਕਾਂ ਨਾਲ ਮਿਲ ਕੇ ਮੋਹਾਲੀ ਜ਼ਿਲ੍ਹੇ ਅਤੇ ਪੰਜਾਬ ਭਰ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਸੰਪਰਕ ਕਰਕੇ ਨੌਜਵਾਨਾਂ, ਬਜ਼ੁਰਗਾਂ ਅਤੇ ਔਰਤਾਂ ਨੂੰ ਪਾਰਟੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
ਭਾਜਪਾ ਦੇ ਕਈ ਆਗੂ ਸਮਾਗਮ ’ਚ ਰਹੇ ਮੌਜੂਦ
ਇਸ ਮੌਕੇ ਹਰਿਆਣਾ ਸਰਕਾਰ ਦੇ ਸ਼ਿਵਾਲਿਕ ਬੋਰਡ ਦੇ ਚੇਅਰਮੈਨ ਓਮ ਪ੍ਰਕਾਸ਼, ਪੰਜਾਬ ਭਾਜਪਾ ਦੇ ਕਾਨੂੰਨੀ ਮਾਮਲਿਆਂ ਦੇ ਇੰਚਾਰਜ ਐਡਵੋਕੇਟ ਐਨ.ਕੇ. ਵਰਮਾ, ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਮਹਿਲਾ ਮੋਰਚਾ ਦੀ ਮੀਤ ਪ੍ਰਧਾਨ ਆਭਾ ਬਾਂਸਲ ਸਮੇਤ ਕਈ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।