Homeਸਰਕਾਰੀ ਖ਼ਬਰਾਂਪੰਜਾਬ ਸਰਕਾਰ ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

 ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ  ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਭਜਨ ਸਿੰਘ ਈ. ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਵੀ ਕੀਤਾ।

ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ੳਨ੍ਹਾਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸੂਬੇ ਵਿੱਚ ਲਿੰਕ ਸੜਕਾਂ ਦੇ ਵੱਖ-ਵੱਖ ਮੱਦਾਂ ਜਿਵੇਂ ਕਿ ਐਸ.ਏ.ਐਸ.ਸੀ.ਆਈ., ਪੀ.ਐਮ.ਜੀ.ਐਸ.ਵਾਈ ਅਤੇ ਨਾਬਾਰਡ ਆਦਿ ਦੇ ਪ੍ਰਾਜੈਕਟਾਂ ਨੂੰ ਮਿਥੇ ਟੀਚਿਆਂ ਮੁਤਾਬਿਕ ਸਮੇਂ ਸਿਰ ਮੁਕੰਮਲ ਕੀਤਾ ਜਾਵੇ । ਸਰਦ ਰੁੱਤ ਦੀ ਆਮਦ ਦੇ ਮੱਦੇਨਜ਼ਰ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਕੰਮਾਂ ਵਿੱਚ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ।

ਸਰਦੀ ਦੇ ਮੌਸਮ ਵਿੱਚ ਹੋਣ ਵਾਲੀ ਧੁੰਦਾਂ ਵਿੱਚ ਸੜਕ ਸੁਰੱਖਿਆ ਨੂੰ ਹੋਰ ਸੁਧਾਰਨ ਲਈ ਬਾਕੀ ਰਹਿੰਦੀਆਂ ਸੜਕਾਂ ਤੇ ਲੇਨ ਮਾਰਕਿੰਗ ਅਤੇ ਹੋਰ ਉਪਕਰਨ ਲਗਾਉਣੇ ਯਕੀਨੀ ਬਣਾਉਣ ਬਾਰੇ ਨਿਰਦੇਸ਼ ਦਿੱਤੇ ਗਏ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ।

ਮੀਟਿੰਗ ਵਿੱਚ ਸੰਯੁਕਤ ਸਕੱਤਰ ਅਮਰਬੀਰ ਸਿੱਧੂ ਪੀ.ਸੀ.ਐਸ.,.ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਅਰਸ਼ਦੀਪ ਸਿੰਘ, ਨਿਗਰਾਨ ਇੰਜੀਨੀਅਰਜ਼ ਅਤੇ ਕਾਰਜਕਾਰੀ ਇੰਜੀਨੀਅਰਜ਼ ਹਾਜ਼ਰ ਸਨ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle