ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼
ਅੰਮ੍ਰਿਤਸਰ (ਉੱਤਰੀ) ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਜਿੱਤੇ ਸਨ ਕੁੰਵਰ ਵਿਜੈ ਪ੍ਰਤਾਪ ਸਿੰਘ; ਸਪੀਕਰ ਨੂੰ ਸੌਂਪਿਆ ਅਸਤੀਫ਼ਾ
ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਜਿੱਤ ਕੇ ਵਿਧਾਨ ਸਭਾ ਪਹੁੰਚੇ ਸਨ।
ਸਪੀਕਰ ਨੂੰ ਸੌਂਪਿਆ ਅਸਤੀਫ਼ਾ
ਮਿਲੀ ਜਾਣਕਾਰੀ ਅਨੁਸਾਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਬੀਤੇ ਦਿਨ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪਿਆ। ਉਨ੍ਹਾਂ ਨੇ ਅਸਤੀਫ਼ੇ ਵਿੱਚ ਵਿਧਾਇਕ ਵਜੋਂ ਆਪਣਾ ਅਹੁਦਾ ਛੱਡਣ ਦੇ ਫ਼ੈਸਲੇ ਬਾਰੇ ਜਾਣੂ ਕਰਵਾਇਆ ਹੈ।
ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਨੇ ਬੇਨਤੀ ਕੀਤੀ ਹੈ ਕਿ ਇਸ ਨੂੰ 1 ਨਵੰਬਰ 2026 ਤੋਂ ਲਾਗੂ ਮੰਨਿਆ ਜਾਵੇ।