Homeਸਰਕਾਰੀ ਖ਼ਬਰਾਂਪੰਜਾਬ ਸਰਕਾਰ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ...

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਹੋਣ ਵਾਲੇ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੀਆਂ ਤਰੀਕਾਂ ਵਿੱਚ ਸੋਧ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਘੋੜਸਵਾਰੀ ਮੁਕਾਬਲੇ ਪਹਿਲਾਂ 17 ਨਵੰਬਰ ਤੋਂ 23 ਨਵੰਬਰ 2026 ਤੱਕ ਕਰਵਾਏ ਜਾਣੇ ਸਨ।

ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਦੀਆਂ ਤਰੀਕਾਂ ਪਹਿਲਾਂ ਕਰਨ ਦਾ ਫ਼ੈਸਲਾ ਖਿਡਾਰੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਲਿਆ ਗਿਆ ਹੈ, ਕਿਉਂਕਿ ਪੰਜਾਬ ਭਰ ਦੇ ਵੱਖ-ਵੱਖ ਪਬਲਿਕ ਅਤੇ ਸੈਨਿਕ ਸਕੂਲਾਂ ਦੇ ਵਿਦਿਆਰਥੀ ‘ਇੰਡੀਅਨ ਪਬਲਿਕ ਸਕੂਲਜ਼ ਘੋੜਸਵਾਰੀ ਚੈਂਪੀਅਨਸ਼ਿਪ’ ਵਿੱਚ ਹਿੱਸਾ ਲੈ ਰਹੇ ਹਨ। ਇਹ ਚੈਂਪੀਅਨਸ਼ਿਪ 18 ਨਵੰਬਰ ਤੋਂ 21 ਨਵੰਬਰ 2026 ਤੱਕ ਦਿ ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਕਰਵਾਈ ਜਾ ਰਹੀ ਹੈ।

ਵਿਦਿਆਰਥੀਆਂ ਦੀ ਰਾਜ ਪੱਧਰੀ ਘੋੜਸਵਾਰੀ ਟੂਰਨਾਮੈਂਟ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਹੁਣ ਇਹ ਸੋਧੇ ਹੋਏ ਮੁਕਾਬਲੇ 11 ਨਵੰਬਰ ਤੋਂ 13 ਨਵੰਬਰ 2026 ਤੱਕ ਪੀ.ਏ.ਪੀ. ਕੈਂਪਸ, ਜਲੰਧਰ ਵਿਖੇ ਕਰਵਾਏ ਜਾਣਗੇ। ਇਸ ਦੇ ਚਲਦਿਆਂ ਸਮੂਹ ਸਬੰਧਤ ਖਿਡਾਰੀਆਂ, ਕੋਚਾਂ ਅਤੇ ਅਧਿਕਾਰੀਆਂ ਨੂੰ ਨਵੇਂ ਸ਼ਡਿਊਲ ਅਨੁਸਾਰ ਤਿਆਰੀ ਰੱਖਣ ਦੀ ਅਪੀਲ ਕੀਤੀ ਗਈ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle