ਇਹ ਮਾਮਲਾ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਅਤੇ ਪੈਨਸ਼ਨਰਾਂ ਦੇ ਮਹਿੰਗਾਈ ਰਾਹਤ (DR) ਦੇ ਬਕਾਇਆ ਭੁਗਤਾਨ ਨਾਲ ਸਬੰਧਤ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਵਿੱਚ ਪੇਸ਼ ਕੀਤੇ ਗਏ ਹਲਫ਼ਨਾਮੇ ਵਿੱਚ ਸੁਪਰੀਮ ਕੋਰਟ ਵਿੱਚ ਦਾਇਰ ਵਿਸ਼ੇਸ਼ ਇਜਾਜ਼ਤ ਪਟੀਸ਼ਨ (SLP) ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ ਸੀ।
ਹਾਈ ਕੋਰਟ ਨੇ ਪਹਿਲੀ ਨਜ਼ਰੇ ਇਸ ਜਾਣਕਾਰੀ ਨੂੰ ਜਾਣਬੁੱਝ ਕੇ ਗਲਤ ਦੱਸਦਿਆਂ ਮੁੱਖ ਸਕੱਤਰ ਕੇਏਪੀ ਸਿਨਹਾ ਵਿਰੁੱਧ ਕੰਟੈਂਪਟ ਨੋਟਿਸ ਜਾਰੀ ਕੀਤਾ ਸੀ।
ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕੀ ਦਿੱਤੀ ਦਲੀਲ?
ਪੰਜਾਬ ਸਰਕਾਰ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਸੁਪਰੀਮ ਕੋਰਟ ਦੀ ਰਜਿਸਟਰੀ ਨੇ ਸੁਣਵਾਈ ਤੋਂ ਬਾਅਦ ਐਸਐਲਪੀ ਵਿੱਚ ਨਵੀਆਂ ਕਮੀਆਂ ਵੱਲ ਧਿਆਨ ਦਿਵਾਇਆ ਸੀ। ਸਰਕਾਰ ਦਾ ਤਰਕ ਹੈ ਕਿ ਇਸ ਸਥਿਤੀ ਦੇ ਬਾਵਜੂਦ ਹਾਈ ਕੋਰਟ ਨੇ ਮੁੱਖ ਸਕੱਤਰ ਵਿਰੁੱਧ ਕੰਟੈਂਪਟ ਦੀ ਕਾਰਵਾਈ ਸ਼ੁਰੂ ਕਰ ਦਿੱਤੀ।
ਸਰਕਾਰ ਨੇ ਇਹ ਦਲੀਲ ਵੀ ਦਿੱਤੀ ਹੈ ਕਿ ਇਸੇ ਮਾਮਲੇ ਨਾਲ ਸਬੰਧਤ ਇੱਕ ਸਿਵਲ ਕੰਟੈਂਪਟ ਕੇਸ ਪਹਿਲਾਂ ਹੀ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ। ਇਸ ਲਈ ਮੁੱਖ ਸਕੱਤਰ ਨੂੰ ਜਾਰੀ ਕੀਤੇ ਗਏ ਨੋਟਿਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।