Homeਸਰਕਾਰੀ ਖ਼ਬਰਾਂਪੰਜਾਬ ਸਰਕਾਰਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ...

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੀ ਤਹਿਸੀਲ ਕੋਟਕਪੂਰਾ ਦੇ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਦੀ
‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਘਰਾਂ ਦੇ ਮਾਲਕੀ ਹੱਕ ਸੌਂਪੇ।

ਸਮਾਗਮ ਦੌਰਾਨ ਸਪੀਕਰ ਸੰਧਵਾਂ ਨੇ ‘ਲਾਲ ਲਕੀਰ/ਲਾਲ ਡੋਰੇ’ (ਪਿੰਡ ਦੀ ਆਬਾਦੀ ਦੇਹ) ਅੰਦਰ ਰਹਿੰਦੇ ਲੋਕਾਂ ਨੂੰ ਜਾਇਦਾਦ ਦੇ ਮਾਲਕੀ ਹੱਕ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਹ ਸਕੀਮ ਆਪਣੇ ਘਰ ਵਿੱਚ ਲੰਮੇ ਸਮੇਂ ਤੋਂ ਰਹਿ ਰਹੇ ਵਸਨੀਕਾਂ ਨੂੰ ਕਾਨੂੰਨੀ ਮਾਨਤਾ ਦਿੰਦੀ ਹੈ, ਜਿਸ ਨਾਲ ਉਨ੍ਹਾਂ ਦੇ ਜਾਇਦਾਦ ਦੇ ਹੱਕ ਸੁਰੱਖਿਅਤ ਹੋਣਗੇ, ਜ਼ਮੀਨੀ ਝਗੜੇ ਘਟਣਗੇ ਅਤੇ ਉਹ ਬੈਂਕਾਂ ਤੋਂ ਆਸਾਨੀ ਨਾਲ ਲੋਨ ਵੀ ਲੈ ਸਕਣਗੇ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਸਥਾਨਕ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ। ਲਾਭਪਾਤਰੀਆਂ ਨੇ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕੀ ਹੱਕ ਸੁਰੱਖਿਅਤ ਕਰਨ ਅਤੇ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle