ਚੰਡੀਗੜ੍ਹ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਇਸ ਦੌਰੇ ਦੌਰਾਨ ਉਹ ਸੂਬੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ ਅਤੇ ਬੇਘਰ ਹੋਏ ਲੋਕਾਂ ਤੇ ਕਿਸਾਨਾਂ ਨਾਲ ਡਾਇਰੈਕਟ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਕੇਂਦਰੀ ਮਦਦ ਦਾ ਭਰੋਸਾ ਦਿੰਦਿਆਂ ਉਹ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਤੇਜ਼ ਕਰਨ ਲਈ ਨਿਰਦੇਸ਼ ਦੇਣਗੇ। ਇਸ ਵੇਲੇ ਪੰਜਾਬ ਦੇ 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਹੁਣ ਤੱਕ 46 ਲੋਕ ਆਪਣੀ ਜਾਨ ਗੁਆ ਚੁੱਕੇ ਹਨ।