ਪੰਜਾਬ ਦੀ ਜਵਾਨੀ ਬਚਾਉਣ ਲਈ ਲੜਦਾ ਰਿਹਾ ਪਰਵਿੰਦਰ
ਪਰਵਿੰਦਰ ਦੀ ਮਾਤਾ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਸਰਕਾਰਾਂ ਦੇ ਨਸ਼ਾ ਖ਼ਤਮ ਕਰਨ ਦੇ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਇਹ ਹੈ ਕਿ ਸੂਬੇ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ।
ਸਰਕਾਰੀ ਨੌਕਰੀ ਅਤੇ 2 ਕਰੋੜ ਰੁਪਏ ਲੈਣ ਤੋਂ ਕੀਤਾ ਇਨਕਾਰ
ਪੰਜਾਬ ਸਰਕਾਰ ਵੱਲੋਂ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਨੂੰ ਸਰਕਾਰੀ ਨੌਕਰੀ ਅਤੇ 2 ਕਰੋੜ ਰੁਪਏ ਦੀ ਸਹਾਇਤਾ ਦੇਣ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਕਿਰਤ ਕਰਕੇ ਖਾਣ ਵਾਲਾ ਹੈ ਅਤੇ ਗੁਰੂ ਨਾਨਕ ਦੇਵ ਜੀ ਦੀ ਬਖ਼ਸ਼ੀ ਹਰ ਦਾਤ ਉਨ੍ਹਾਂ ਕੋਲ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਿਵਾਰ ਨੂੰ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਪੈਸਿਆਂ ਜਾਂ ਨੌਕਰੀ ਦੀ ਲੋੜ ਨਹੀਂ ਹੈ।
ਲੁਧਿਆਣਾ ਦੇ ਨੌਜਵਾਨ ਲਈ ਮੰਗਿਆ ਸੀ ਮੁਆਵਜ਼ਾ
ਮੁਆਵਜ਼ੇ ਦੀ ਮੰਗ ਬਾਰੇ ਸਪੱਸ਼ਟੀਕਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਕਰੰਟ ਲੱਗਣ ਕਾਰਨ ਮਾਰੇ ਗਏ ਨੌਜਵਾਨ ਦੇ ਪਰਿਵਾਰ ਲਈ ਉਨ੍ਹਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਜ਼ਰੂਰ ਕੀਤੀ ਸੀ। ਜਦਕਿ ਪਰਵਿੰਦਰ ਝੋਟਾ ਦੇ ਮਾਮਲੇ ਵਿੱਚ ਹੋਰ ਮੰਗਾਂ ਇਨਸਾਫ਼ ਕਮੇਟੀ ਵੱਲੋਂ ਸਰਕਾਰ ਸਾਹਮਣੇ ਰੱਖੀਆਂ ਗਈਆਂ ਸਨ।