Homeਸਰਕਾਰੀ ਖ਼ਬਰਾਂਪੰਜਾਬ ਸਰਕਾਰਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਦੇ ਲੋਕਾਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਇਤਿਹਾਸਕ ਤਿਉਹਾਰ ਹਨ੍ਹੇਰੇ ‘ਤੇ ਚਾਨਣ ਅਤੇ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਲੋਕਾਂ ਦੇ ਜੀਵਨ ਵਿੱਚ ਅਮਨ, ਖੁਸ਼ਹਾਲੀ ਅਤੇ ਸ਼ਾਂਤੀ ਲੈ ਕੇ ਆਉਂਦੀ ਹੈ।

ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਸਭਨਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ। ਸੱਚਾਈ ਅਤੇ ਭਾਈਚਾਰਕ ਸਾਂਝ ਦੇ ਮੁੱਖ ਮੁੱਲਾਂ ‘ਤੇ ਜ਼ੋਰ ਦਿੰਦਿਆਂ ਸ. ਸੰਧਵਾਂ ਨੇ ਸੂਬਾ ਵਾਸੀਆਂ ਨੂੰ ਭਗਵਾਨ ਰਾਮ ਦੁਆਰਾ ਦਿਖਾਏ ਨੇਕ ਮਾਰਗ ਅਤੇ ਆਦਰਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮਾਨਵਤਾ ਦੀ ਭਲਾਈ ਅਤੇ ਰਾਖੀ ਲਈ ਸਮਾਜ ਨੂੰ ਹਮੇਸ਼ਾ ਇੱਕਜੁੱਟ ਰਹਿਣਾ ਚਾਹੀਦਾ ਹੈ।

ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਅਤੇ ਦੇਸ਼ ਵਿੱਚ ਅਮੀਰ ਸੱਭਿਆਚਾਰਕ ਵਿਰਸੇ, ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹੋਰ ਮਜ਼ਬੂਤ ਕਰਦਿਆਂ ਇਹ ਖੁਸ਼ੀਆਂ ਭਰਿਆ ਤਿਉਹਾਰ ਮਿਲ ਕੇ ਮਨਾਉਣ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle